ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ, 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ — ਵਿਧਾਇਕ ਸਰਵਨ ਸਿੰਘ ਧੁੰਨ
ਖ਼ੇਮਕਰਨ/ਤਰਨ ਤਾਰਨ, 01 ਜਨਵਰੀ ( ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ।
ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਸ. ਸਰਵਨ ਸਿੰਘ ਧੁੰਨ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ।
ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਸਮੇਂ-ਸਿਰ, ਪਾਰਦਰਸ਼ੀ ਅਤੇ ਬਿਨਾਂ ਕਿਸੇ ਰੁਕਾਵਟ...








