ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸ
*ਚੰਡੀਗੜ੍ਹ, 30 ਦਸੰਬਰ:*
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤੇ ਗਏ "ਦ ਇੰਡੀਅਨ ਸਟੈਂਪ (ਪੰਜਾਬ ਦੂਜੀ ਸੋਧ) ਬਿੱਲ, 2025", "ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਸੋਧ ਬਿੱਲ, 2025" ਅਤੇ "ਪੰਜਾਬ ਭੌਂ ਮਾਲੀਆ (ਸੋਧ) ਬਿੱਲ, 2025" ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਦ ਇੰਡੀਅਨ ਸਟੈਂਪ ਐਕਟ, 1899 ਵਿੱਚ ਕੀਤੀ ਸੋਧ ਨਾਲ ਟਾਈਟਲ ਡੀਡ ਜਮ੍ਹਾਂ ਕਰਨ, ਹਾਈਪੌਥੀਕੇਸ਼ਨ ਅਤੇ ਇਕੂਏਟੇਬਲ ਮੌਰਗੇਜ ਨਾਲ ਜੁੜੀ ਸਟੈਂਪ ਡਿਊਟੀ ਨੂੰ ਤਰਕਸੰਗਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕੋ ਕਰਜ਼ੇ ਸਬੰਧੀ ਲੈਣ-ਦੇਣ ਉੱਤੇ ਦੋਹਰੀ ਡਿਊਟੀ ਨੂੰ ਖ਼ਤਮ ਕਰਕੇ ਕੁੱਲ ਕਰਜ਼ਾ ਰਾਸ਼ੀ ਉੱਤੇ ਉੱਚਿਤ ਉਪਰੀ ਹੱਦ ਨਾਲ ਇਕ ਡਿਊਟੀ ਲਾਗੂ ਕੀਤੀ ਗਈ ਹੈ ਜਿਸ ਨਾਲ ਲੈਣ-ਦੇਣ ਦੀ ਲਾਗਤ ਘਟੇਗੀ, ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹ ਮਿਲੇਗਾ ਅਤੇ ਐਮ.ਐਸ.ਐਮ.ਈ ਖੇਤਰ ਨੂੰ ਰਾਹਤ ਮਿਲੇਗੀ।
ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਬਾ...








