ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ
ਚੰਡੀਗੜ੍ਹ, 4 ਮਈ :ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਮਾਜਿਕ ਨਿਆਂ ਅਤੇ ਆਰਥਿਕ ਸਮਾਨਤਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022-23 ਤੋਂ 2025-26 ਤੱਕ 1367 ਲਾਭਪਾਤਰੀਆਂ ਨੂੰ ਵੱਖ-ਵੱਖ ਸਵੈ-ਰੋਜ਼ਗਾਰ ਗਤੀਵਿਧੀਆਂ ਲਈ 26.68 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ, ਜਿਸ ਨਾਲ ਉਹਨਾਂ ਦੀ ਆਮਦਨ ਵਿੱਚ ਵਾਧਾ ਹੋਇਆ ਅਤੇ ਉਹ ਆਤਮ-ਨਿਰਭਰਤਾ ਵੱਲ ਅੱਗੇ ਵਧੇ ਹਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਲਾਭਪਾਤਰੀਆਂ ਨੂੰ ਖੁਦਮੁਖਤਿਆਰ ਬਣਾਉਣ ਲਈ ਯੋਜਨਾਬੱਧ ਅਤੇ ਨਤੀਜਾ-ਕੇਂਦਰਤ ਸਹਾਇਤਾ ਪ੍ਰਦਾਨ ...








