ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੋਪੜ, 8 ਜੂਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੋਪੜ ਜ਼ਿਲ੍ਹੇ ਦੇ ਪਿੰਡ ਬੜਵਾ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਵਿਚਕਾਰ ਪਹੁੰਚੇ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਤਾ ਤੋਂ ਬਾਹਰ ਕਰਕੇ ਇਮਾਨਦਾਰ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾ ਕੇ ਲੁੱਟ, ਵਿਸ਼ੇਸ਼ ਅਧਿਕਾਰ ਅਤੇ ਧੋਖੇ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਕਾਂਗਰਸ, ਭਾਜਪਾ ਅਤੇ ਅਕਾਲੀਆਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਦਾ ਕੋਈ ਏਜੰਡਾ ਨਹੀਂ ਹੈ ਅਤੇ ਇਨ੍ਹਾਂ ਦੀ ਦਿਲਚਸਪੀ ਸਿਰਫ਼ ਸੱਤਾ ਹਥਿਆਉਣ ਅਤੇ ਨਿੱਜੀ ਹਿੱਤਾਂ ਵਿੱਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਵਿਰੋਧੀ ਆਗੂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਅਧੀਨ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ, ਉੱਥੇ ਹੀ ਹੁਣ ਕਰਦਾਤਾਵਾਂ ਦੇ ਪੈਸੇ ਦਾ ਇੱਕ-ਇੱਕ ਰੁਪਿਆ ਸੱਤਾਧਾਰੀਆਂ ਦੇ ਐਸ਼ੋ-ਆਰਾਮ ਦੀ ਬਜਾਏ ਲੋਕ ਭਲਾਈ 'ਤੇ ਖ਼ਰਚ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹ...








