Shadow

Tag: top news

ਪਲਵਲ ਤੋਂ ਚੱਲਣ ਵਾਲੀਆਂ ਲੋਕਲ ਟ੍ਰੇਨਾਂ ਦਾ ਮਥੁਰਾ ਅਤੇ ਕੋਸੀ ਕਲਾਂ ਤੱਕ ਕੀਤਾ ਗਿਆ ਵਿਸਤਾਰ – ਖੇਡ ਰਾਜ ਮੰਤਰੀ ਗੌਰਵ ਗੌਤਮ

ਪਲਵਲ ਤੋਂ ਚੱਲਣ ਵਾਲੀਆਂ ਲੋਕਲ ਟ੍ਰੇਨਾਂ ਦਾ ਮਥੁਰਾ ਅਤੇ ਕੋਸੀ ਕਲਾਂ ਤੱਕ ਕੀਤਾ ਗਿਆ ਵਿਸਤਾਰ – ਖੇਡ ਰਾਜ ਮੰਤਰੀ ਗੌਰਵ ਗੌਤਮ

haryana
ਚੰਡੀਗੜ੍ਹ, 2 ਮਈ- ਹਰਿਆਣਾ ਦੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਦੇ ਸਾਰਥਕ ਯਤਨਾਂ ਸਦਕਾ ਜ਼ਿਲ੍ਹਾ ਪਲਵਲ ਵਿੱਚ ਰੇਲ ਸੇਵਾਵਾਂ ਦੇ ਵਿਸਤਾਰ ਨੂੰ ਲੈ ਕੇ ਅਹਿਮ ਕਦਮ ਚੁੱਕੇ ਗਏ ਹਨ, ਜਿਸ ਨਾਲ ਹਜ਼ਾਰਾਂ ਰੋਜ਼ਾਨਾ ਯਾਤਰੀਆਂ ਨੂੰ ਸਿੱਧਾ ਲਾਭ ਮਿਲੇਗਾ। ਹਰਿਆਣਾ ਦੇ ਖੇਡ ਰਾਜ ਮੰਤਰੀ ਗੌਰਵ ਗੌਤਮ ਨੇ ਕਿਹਾ ਕਿ ਸਰਕਾਰ ਆਪਣੇ ਸੰਕਲਪਾਂ ਨੂੰ ਪੂਰੀ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ। ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਲਵਲ ਸਟੇਸ਼ਨ ਤੋਂ ਚੱਲਣ ਵਾਲੀ ਲੋਕਲ ਟ੍ਰੇਨ ਸੰਖਿਆ 64016/64019 ਦਾ ਮਥੁਰਾ ਸਟੇਸ਼ਨ ਤੱਕ ਅਤੇ 64082/64051 ਦਾ ਕੋਸੀ ਕਲਾਂ ਸਟੇਸ਼ਨ ਤੱਕ ਵਿਸਤਾਰ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਵਿਸ਼ੇਸ਼ ਤੌਰ 'ਤੇ ਸ਼ਾਮ ਦੇ ਸਮੇਂ ਸਫਰ ਕਰਨ ਵਾਲੇ ਰੋਜ਼ਾਨਾ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਇਸ ਰੇਲ ਸੇਵਾ ਵਿਸਤਾਰ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਧੰਨਵਾਦ ਪ੍ਰਗਟਾਇਆ। ਮੰਤਰੀ ਨੇ ਕਿਹਾ ਕਿ ਟ੍ਰੇਨਾਂ ਦੇ ਸੰਚਾਲਨ ਅਤੇ ਉਨ੍ਹਾਂ ਦੇ ਵਿਸਤਾਰ ਨਾਲ ਪਲਵਲ, ਹੋਡਲ, ਕੋਸੀ ਕਲਾਂ ਅਤੇ ਆਸ-ਪਾਸ ਦੇ ਪੇਂਡੂ ਖੇਤਰ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੇਵਾੜੀ ਵਿੱਚ ਖਤਮ ਕਰਵਾਇਆ ਧਰਨਾ, 200 ਬੈੱਡਾਂ ਦਾ ਹਸਪਤਾਲ ਅਤੇ ਆਯੁਰਵੈਦਿਕ ਕਾਲਜ ਬਣਵਾਉਣ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੇਵਾੜੀ ਵਿੱਚ ਖਤਮ ਕਰਵਾਇਆ ਧਰਨਾ, 200 ਬੈੱਡਾਂ ਦਾ ਹਸਪਤਾਲ ਅਤੇ ਆਯੁਰਵੈਦਿਕ ਕਾਲਜ ਬਣਵਾਉਣ ਦਾ ਦਿੱਤਾ ਭਰੋਸਾ

haryana
ਚੰਡੀਗੜ੍ਹ, 2 ਮਈ — ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇੱਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਕਿ ਉਨ੍ਹਾਂ ਦੀ ਕਥਨੀ ਅਤੇ ਕਰਨੀ ਵਿੱਚ ਕੋਈ ਅੰਤਰ ਨਹੀਂ ਹੈ। ਰੇਵਾੜੀ ਦੌਰੇ ਦੌਰਾਨ ਉਨ੍ਹਾਂ ਨੇ ਐੱਨ.ਐੱਚ.-71 ਦੇ ਨੇੜੇ ਪਿੰਡ ਰਾਮਗੜ੍ਹ ਭਗਵਾਨਪੁਰ ਵਿੱਚ 17 ਜੂਨ 2025 ਤੋਂ ਚੱਲ ਰਹੇ ਧਰਨੇ ਨੂੰ ਮੌਕੇ 'ਤੇ ਪਹੁੰਚ ਕੇ ਖ਼ਤਮ ਕਰਵਾਇਆ। ਮੁੱਖ ਮੰਤਰੀ ਨੇ ਧਰਨਾਕਾਰੀ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਪਿੰਡ ਦੇ ਕੋਲ ਢੁਕਵੀਂ ਜ਼ਮੀਨ ਉਪਲਬਧ ਹੋਣ 'ਤੇ 200 ਬਿਸਤਰਿਆਂ ਦਾ ਆਧੁਨਿਕ ਹਸਪਤਾਲ ਅਤੇ ਆਯੁਰਵੈਦਿਕ ਕਾਲਜ ਸਥਾਪਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਿੰਡ ਵਿੱਚ ਇੱਕ ਆਧੁਨਿਕ ਖੇਡ ਸਟੇਡੀਅਮ ਅਤੇ ਵਾਟਰ ਵਰਕਸ (ਜਲਘਰ) ਦੇ ਨਿਰਮਾਣ ਦਾ ਵੀ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਸੰਘਰਸ਼ ਕਮੇਟੀ ਦੇ ਮੈਂਬਰ ਪਹਿਲਾਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਸੰਤ ਕਬੀਰ ਕੁਟੀਰ' ਵਿਖੇ ਮੁੱਖ ਮੰਤਰੀ ਨੂੰ ਮਿਲੇ ਸਨ। ਉਸ ਸਮੇਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਉਹ ਰੇਵਾੜੀ ਦੌਰੇ ਦੌਰਾਨ ਖ਼ੁਦ ਆ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਮੁੱਖ ਮੰਤਰੀ ਨੇ ਅੱਜ ਆ...
ਆਰਥਿਕ ਵਿਕਾਸ ਦੇ ਨਾਲ-ਨਾਲ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰ ਰਹੀ ਹੈ ਹਰਿਆਣਾ ਸਰਕਾਰ – ਮੁੱਖ ਮੰਤਰੀ

ਆਰਥਿਕ ਵਿਕਾਸ ਦੇ ਨਾਲ-ਨਾਲ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰ ਰਹੀ ਹੈ ਹਰਿਆਣਾ ਸਰਕਾਰ – ਮੁੱਖ ਮੰਤਰੀ

haryana
ਚੰਡੀਗੜ੍ਹ, 2 ਮਈ -ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸੰਤਾਂ ਅਤੇ ਸੂਰਬੀਰਾਂ ਦੀ ਧਰਤੀ ਹੈ, ਜਿਸਦੀ ਸੰਸਕ੍ਰਿਤੀ ਵਿੱਚ ਸੇਵਾ, ਤਿਆਗ ਅਤੇ ਧਰਮ ਦਾ ਵਿਸ਼ੇਸ਼ ਸਥਾਨ ਹੈ। ਹਰਿਆਣਾ ਸਰਕਾਰ ਆਪਣੀ ਸੰਸਕ੍ਰਿਤੀ ਦੇ ਅਨੁਰੂਪ ਸੂਬੇ ਵਿੱਚ ਆਰਥਿਕ ਵਿਕਾਸ ਦੇ ਨਾਲ-ਨਾਲ ਸੱਭਿਆਚਾਰਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਸ਼ਨੀਵਾਰ ਨੂੰ ਰੇਵਾੜੀ ਦੇ ਗੋਕਲਪੁਰਾ ਸ਼ਿਵ ਮੰਦਰ ਆਸ਼ਰਮ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਤੀਰਥ ਸਥਾਨਾਂ ਦੀ ਯਾਤਰਾ ਕਰਵਾਉਣ ਸਮੇਤ ਹੋਰ ਕਈ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੋਕਲਪੁਰਾ ਦਾ ਪ੍ਰਾਚੀਨ ਸ਼ਿਵ ਮੰਦਰ ਆਸ਼ਰਮ ਸਾਡੀ ਸਨਾਤਨ ਸੰਸਕ੍ਰਿਤੀ, ਆਸਥਾ ਅਤੇ ਪਰੰਪਰਾਵਾਂ ਦਾ ਜੀਵੰਤ ਕੇਂਦਰ ਹੈ। ਮਹਾਭਾਰਤ ਕਾਲ ਵਿੱਚ ਨਿਰਮਿਤ ਇੱਥੋਂ ਦਾ ਪ੍ਰਾਚੀਨ ਸ਼ਿਵ ਮੰਦਰ ਸਾਡੇ ਗੌਰਵਮਈ ਅਤੀਤ ਦਾ ਗਵਾਹ ਹ...
ਲੋਹਗੜ੍ਹ ਸਮਾਰਕ ਬਣੇਗਾ ਵਿਰਾਸਤ ਅਤੇ ਪ੍ਰੇਰਣਾ ਦਾ ਕੇਂਦਰ – ਕੇਂਦਰੀ ਮੰਤਰੀ ਮਨੋਹਰ ਲਾਲ

ਲੋਹਗੜ੍ਹ ਸਮਾਰਕ ਬਣੇਗਾ ਵਿਰਾਸਤ ਅਤੇ ਪ੍ਰੇਰਣਾ ਦਾ ਕੇਂਦਰ – ਕੇਂਦਰੀ ਮੰਤਰੀ ਮਨੋਹਰ ਲਾਲ

haryana
ਚੰਡੀਗੜ੍ਹ, 2 ਮਈ — ਕੇਂਦਰੀ ਆਵਾਸ, ਸ਼ਹਿਰੀ ਮਾਮਲੇ ਅਤੇ ਊਰਜਾ ਮੰਤਰੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਲੋਹਗੜ੍ਹ ਫਾਊਂਡੇਸ਼ਨ ਟ੍ਰਸਟ ਦੇ ਪ੍ਰਧਾਨ, ਸ੍ਰੀ ਮਨੋਹਰ ਲਾਲ ਨੇ ਅੱਜ ਚੰਡੀਗੜ੍ਹ ਵਿੱਚ ਟ੍ਰਸਟ ਦੀ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਯਮੁਨਾਨਗਰ ਦੇ ਲੋਹਗੜ੍ਹ ਵਿੱਚ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਾ ਸੀ। ਟ੍ਰਸਟ ਦੇ ਸੰਸਥਾਪਕ ਮੈਂਬਰ, ਸਾਬਕਾ ਕੈਬਨਿਟ ਮੰਤਰੀ ਸ੍ਰੀ ਕੰਵਰ ਪਾਲ ਗੁੱਜਰ ਅਤੇ ਰਾਜ ਸਭਾ ਮੈਂਬਰ ਸ੍ਰੀ ਸੰਜੇ ਭਾਟੀਆ ਵੀ ਇਸ ਮੀਟਿੰਗ ਵਿੱਚ ਮੌਜੂਦ ਸਨ। ਪ੍ਰਧਾਨ ਸ੍ਰੀ ਮਨੋਹਰ ਲਾਲ ਨੇ ਪਹਿਲਾਂ ਲਏ ਗਏ ਪ੍ਰਮੁੱਖ ਫੈਸਲਿਆਂ ਦੇ ਲਾਗੂ ਹੋਣ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਸਮਾਰਕ ਪ੍ਰੋਜੈਕਟ, ਟ੍ਰਸਟ ਦੀਆਂ ਗਤੀਵਿਧੀਆਂ, ਉਸਾਰੀ ਕਾਰਜ, ਪ੍ਰਤਿਮਾ ਦੇ ਡਿਜ਼ਾਈਨ ਅਤੇ ਵਿੱਤੀ ਪ੍ਰਬੰਧਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸ੍ਰੀ ਮਨੋਹਰ ਲਾਲ ਨੇ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਨੂੰ ਉੱਚਤਮ ਗੁਣਵੱਤਾ ਦੇ ਮਿਆਰਾਂ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ, ਨਾਲ ਹੀ ਬਾਬਾ ਬੰਦਾ ਸਿੰਘ ਬਹਾਦਰ...
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

hot news, Politics
*ਚੰਡੀਗੜ੍ਹ, 2 ਮਈ , 2026*- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ ਅਤੇ ਸੂਬੇ ਨੇ ਜੀ.ਐਸ.ਟੀ. ਦੇ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਦਾ ਆਪਣਾ ਸਭ ਤੋਂ ਵੱਧ ਮਹੀਨਾਵਾਰ ਵਸਤੂਆਂ ਅਤੇ ਸੇਵਾ ਕਰ (ਜੀ.ਐਸ.ਟੀ.) ਹਾਸਲ ਕੀਤਾ ਹੈ, ਅਤੇ ਇਸ ਦੇ ਨਾਲ ਹੀ ਕੁੱਲ ਜੀ.ਐਸ.ਟੀ. ਮਾਲੀਆ ਵਿਕਾਸ ਦਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬੇਮਿਸਾਲ ਪ੍ਰਾਪਤੀ ਦਾ ਵੇਰਵਾ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ, "ਸੂਬੇ ਨੇ 2725.08 ਕਰੋੜ ਦੇ ਸ਼ੁੱਧ ਜੀ.ਐਸ.ਟੀ. ਦੇ ਨਾਲ 2987.38 ਕਰੋੜ ਦਾ ਕੁੱਲ ਜੀ.ਐਸ.ਟੀ. ਦਰਜ ਕੀਤਾ ਹੈ। ਇਹ ਸ਼ਾਨਦਾਰ ਪ੍ਰਦਰਸ਼ਨ ਸਾਲ-ਦਰ-ਸਾਲ ਦੇ ਆਧਾਰ 'ਤੇ ਸ਼ੁੱਧ ਜੀ.ਐਸ.ਟੀ. ਵਿੱਚ 70.70% ਦੇ ਜ਼ਬਰਦਸਤ ਵਾਧੇ ਨੂੰ ਦਰਸਾਉਂਦਾ ਹੈ, ਜੋ ਕਿ ਅਪ੍ਰੈਲ 2025 ਦੀ ਸਾਡੀ ਪ੍ਰਾਪਤੀ ਦੇ ਮੁਕਾਬਲੇ ਲਗਭਗ 1...
‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

hot news, Politics
*ਲੁਧਿਆਣਾ, 02 ਮਈ 2026*- ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ ਘੰਟਾ ਘਰ ਵਿਖੇ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਵਿਧਾਇਕ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਚੇਅਰਮੈਨ ਅਨਿਲ ਠਾਕੁਰ, ਸਾਹਿਲ ਅਗਰਵਾਲ, ਜ਼ਿਲ੍ਹਾ ਇੰਚਾਰਜ ਜਤਿੰਦਰ ਖੰਗੂੜਾ, ਮੀਡੀਅਮ ਸੀਨੀਅਰ ਵਾਈਸ ਇੰਡਸਟਰੀ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਮੈਂਬਰ ਮਹਿਲਾ ਕਮਿਸ਼ਨ ਅਜਿੰਦਰਪਾਲ ਕੌਰ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿੱਚ ‘ਆਪ’ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਲਈ ਲਾਚਾਰ ਅਤੇ ਰਸੋਈ ਲਈ ਗੁਨਾਹਗਾਰ ਸਿੱਧ ਹੋਈ ਹੈ। ਕਾਬਿਲੇਗੌਰ ਹੈ ਕਿ ਵਪਾਰਕ ਐੱਲ ਪੀ ਜੀ ਸਿਲੰਡਰ ਹੁਣ 993 ਰੁਪਏ ਮਹਿੰਗਾ ਹੋ ਗਿਆ ਹੈ। ਪੱਛਮੀ ਏਸ਼ੀਆ ਸੰਕਟ ਕਰ ਕੇ ਆਲਮੀ ਪੱਧਰ ਉੱਤੇ ਊਰਜਾ ਕੀਮਤਾਂ ਵਿੱਚ ਉਛਾਲ ਨਾਲ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਤੇ ਲਗਾਤਾਰ ਤੀਜਾ ...
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

breaking news
ਚੰਡੀਗੜ੍ਹ, 2 ਮਈ, 2026: ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਗੁਰਦੇਵ ਨਗਰ ਸਥਿਤ ਆਪਣੇ ਨਿਵਾਸ ਸਥਾਨ ਵਿਖੇ ਡਿਜੀਟਲ ਜਨਗਣਨਾ-2027 ਤਹਿਤ ਆਪਣੇ ਰਿਹਾਇਸ਼ੀ ਵੇਰਵੇ ਸਵੈ-ਗਣਨਾ ਰਾਹੀਂ ਦਰਜ ਕਰਕੇ ਸੂਬੇ ਦੇ ਵਸਨੀਕਾਂ ਨੂੰ ਵੀ ਅਜਿਹਾ ਕਰਨ ਦੀ ਸਲਾਹ ਦਿੱਤੀ। ਇਹ ਆਖਦਿਆਂ ਕਿ ਇਹ ਪਹਿਲੀ ਵਾਰ ਹੈ ਕਿ ਜਨਗਣਨਾ ਡਿਜੀਟਲ ਢੰਗ ਰਾਹੀਂ ਕੀਤੀ ਜਾ ਰਹੀ ਹੈ, ਕੈਬਨਿਟ ਮੰਤਰੀ ਅਰੋੜਾ ਨੇ ਵਸਨੀਕਾਂ ਨੂੰ ਵੱਧ ਤੋਂ ਵੱਧ ਇਸ ਅਭਿਆਸ ਵਿੱਚ ਹਿੱਸਾ ਲੈਣ ਅਤੇ ਔਨਲਾਈਨ ਪੋਰਟਲ se.census.gov.in 'ਤੇ ਜਾ ਕੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਦਰਜ ਕਰਨ ਦੀ ਅਪੀਲ ਕੀਤੀ। ਡਿਜੀਟਲ ਜਨਗਣਨਾ 2027 – ਘਰਾਂ ਦੇ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ ਦੇ ਪਹਿਲੇ ਪੜਾਅ ਤਹਿਤ, ਰਾਜ ਵਿੱਚ ਸਵੈ-ਗਣਨਾ 30 ਅਪ੍ਰੈਲ ਨੂੰ ਸ਼ੁਰੂ ਹੋਈ ਸੀ ਅਤੇ ਇਹ 14 ਮਈ, 2026 ਤੱਕ ਜਾਰੀ ਰਹੇਗੀ। ਵਸਨੀਕ ਸਵੈ-ਇੱਛਾ ਨਾਲ ਆਪਣੇ ਘਰ ਬੈਠ ਕੇ ਸਵੈ-ਗਣਨਾ ਰਾਹੀਂ ਰਿਹਾਇਸ਼ੀ ਵੇਰਵੇ (33 ਸਵਾਲਾਂ ਦੇ ਜਵਾਬ ਦੇ ਕੇ) ਔਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਸੰ...
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

Crime, hot news
ਚੰਡੀਗੜ੍ਹ/ਪਟਿਆਲਾ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ-ਸਮਰਥਿਤ ਆਈ.ਐਸ.ਆਈ. ਅੱਤਵਾਦੀ ਨੈੱਟਵਰਕਾਂ ਨੂੰ ਬੇਅਸਰ ਕਰਦਿਆਂ ਪੰਜਾਬ ਪੁਲਿਸ ਨੇ ਤਿੰਨ ਵੱਡੀਆਂ ਅੱਤਵਾਦੀ ਵਾਰਦਾਤਾਂ - ਸੀ.ਆਈ.ਏ. ਮੋਗਾ ਗ੍ਰਨੇਡ ਹਮਲਾ, ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ ਹਾਲ ਹੀ ਵਿੱਚ ਹੋਏ ਸ਼ੰਭੂ ਰੇਲਵੇ ਟਰੈਕ ਧਮਾਕੇ – ਦੇ ਮੁੱਖ ਸਾਜ਼ਿਸ਼ਕਰਤਾ ਜਗਰੂਪ ਸਿੰਘ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਕੇਸਾਂ ਦੀ ਗੁੱਥੀ ਸਫ਼ਲਤਾਪੂਰਵਕ ਸੁਲਝਾ ਲਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਇਹ ਆਪ੍ਰੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਅਤੇ ਜ਼ਿਲ੍ਹਾ ਪਟਿਆਲਾ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਚਲਾਇਆ ਗਿਆ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਬਿਧੀਪੁਰ ਦਾ ਰਹਿਣ ਵਾਲਾ ਹੈ। ਇਹ ਕਾਮਯਾਬੀ, ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ...
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 472 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 102ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 25,833 ਹੋ ਗਈ ਹੈ। ਇਸ ਤੋਂ ਇਲਾਵਾ 91 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀ...
ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ ‘ਮਹਾਰਾਜਾ ਰਣਜੀਤ ਸਿੰਘ ਅਵਾਰਡ’ ਨਾਲ ਸਨਮਾਨ

ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ ‘ਮਹਾਰਾਜਾ ਰਣਜੀਤ ਸਿੰਘ ਅਵਾਰਡ’ ਨਾਲ ਸਨਮਾਨ

local news
ਮਹਿਲ ਕਲਾਂ, 2 ਮਈ-    ਪੰਜਾਬ ਵਿਧਾਨ ਸਭਾ ਵਿੱਚ ਪਿਛਲੇ ਦਿਨੀਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ (ਸੋਧ) ਬਿੱਲ-2026' ਦੇ ਪਾਸ ਹੋਣ ਦੀ ਖੁਸ਼ੀ ਵਿੱਚ ਅੱਜ ਇੱਥੇ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੰਗਤ ਵਲੋਂ ਵਿਸ਼ੇਸ਼ ਸਮਾਗਮ ਕਰਾਇਆ ਗਿਆ ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ (ਪੰਜਾਬ ਵਿਧਾਨ ਸਭਾ) ਸ. ਕੁਲਵੰਤ ਸਿੰਘ ਪੰਡੋਰੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵੱਲੋਂ 'ਮਹਾਰਾਜਾ ਰਣਜੀਤ ਸਿੰਘ ਅਵਾਰਡ' ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਸਰਕਾਰ ਵੱਲੋਂ 'ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ (ਸੋਧ) 2026' ਪਾਸ ਕਰਨ ਦੀ ਖੁਸ਼ੀ ਵਿੱਚ ਦਿੱਤਾ ਗਿਆ ਹੈ। ਇਸ ਸਬੰਧੀ ਵੱਖ ਵੱਖ ਪਿੰਡਾਂ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਸਨ ਅਤੇ ਅੱਜ ਮੁੱਖ ਸਮਾਗਮ ਇਸ ਗੁਰਦੁਆਰਾ ਸਾਹਿਬ ਵਿਖੇ ਹੋਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਲੰਬੇ ਸਮੇਂ ਤੋਂ ਇ...