ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ
ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 5 ਮਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪਿੰਡ ਸਾਧੋਵਾਲ ਵਿੱਚ 43.22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸੁਵਿਧਾਵਾਂ ਨਾਲ ਲੈਸ ਮੁੱਖ ਮੰਤਰੀ ਖੇਡ ਮੈਦਾਨ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਰਿਬਨ ਕੱਟ ਕੇ ਲੋਕ ਅਰਪਿਤ ਕੀਤਾ ਗਿਆ।
ਉਦਘਾਟਨ ਸਮਾਰੋਹ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਸਿਰਫ ਖੇਡਾਂ ਦੀ ਜਗ੍ਹਾ ਹੀ ਨਹੀਂ ਹੁੰਦੇ, ਸਗੋਂ ਇਹ ਅਨੁਸ਼ਾਸਨ, ਸਿਹਤਮੰਦ ਜੀਵਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇ...








