ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 20 ਦਸੰਬਰ:
ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਲਿੰਕ ਸੜਕਾਂ ਸਮੇਤ ਹਰ ਪੱਧਰ 'ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਕੈਬਨਿਟ ਮੰਤਰੀ ਇੱਥੇ ਵੱਖ-ਵੱਖ ਯੋਜਨਾਵਾਂ, ਜਿਨ੍ਹਾਂ ਤਹਿਤ ਲੋਕ ਨਿਰਮਾਣ ਵਿਭਾਗ ਵੱਲੋਂ ਇਹ ਕੰਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ, ਦੀ ਸਮੁੱਚੀ ਪ੍ਰਗਤੀ ਦਾ ਜਾਇਜ਼ਾ ਲੈਣ ਪਹੁੰਚੇ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਵਿੱਚ 1543 ਕਰੋੜ ਰੁਪਏ ਦੀ ਲਾਗਤ ਨਾਲ 10262 ਕਿਲੋਮੀਟਰ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਅਤੇ ਆਧੁਨਿਕੀਕਰਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਲਿੰਕ ਸੜਕਾਂ ਦੇ ਆਧੁਨ...








