Friday, March 13
Shadow

Tag: top news

ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ

ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ

National
ਚੰਡੀਗੜ੍ਹ, 19 ਦਸੰਬਰ: ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦੀ ਦਰ ‘ਤੇ ਕਰਜੇ ਮੁਹੱਇਆ ਕਰਵਾਏ ਜਾਂਦੇ ਹਨ। ਇਹ ਜਾਣਕਾਰੀ ਬੈਕਫਿੰਕੋ ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ  ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ। ਸ੍ਰੀ  ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਸਾਲ 2025-26 ਦੌਰਾਨ ਐਨ.ਐਮ.ਡੀ. ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਕ੍ਰਿਸ਼ਚਨ, ਪਾਰਸੀ, ਬੋਧੀ ਅਤੇ ਜੈਨੀ) ਦੇ ਲੋਕਾਂ ਨੂੰ 1047 ਲਾਭਪਾਤਰੀਆਂ ਨੂੰ 26.12 ਕਰੋੜ ਰੁਪਏ ਕਰਜੇ ਦਾ ਟੀਚਾ ਨਿਸ਼ਚਿਤ ਕੀਤਾ ਗਿਆ ਹੈ, ਜਿਸ ਦੇ ਵਿਰੁੱਧ 1-4-2025 ਤੋਂ 30-11...
‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ*

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ*

National
ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 293ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ  61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 293 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,748 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 214 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ...
ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

National
ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਲੋਕ-ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਲ 2025 (ਵਿੱਤੀ ਸਾਲ 2025-26) ਦੌਰਾਨ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਸਾਲ 2025 ਦੌਰਾਨ 6175 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ਨਵੰਬਰ 2025 ਤੱਕ 4683.94 ਕਰੋੜ ਰੁਪਏ ਦੀ ਰਾਸ਼ੀ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ 35 ਲੱਖ 29 ਹਜ਼ਾਰ 216 ਲਾਭਪਾਤਰੀਆਂ ਨੂੰ ਨਿਰੰਤਰ ਵਿੱਤੀ ਸਹਾਇਤਾ ਮਿਲ ਰਹੀ ਹੈ, ਜੋ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਜਾਲ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹ...
ਸਾਲ 2025 ਦਾ ਲੇਖਾ-ਜੋਖਾ – ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਾਲ 2025 ਦਾ ਲੇਖਾ-ਜੋਖਾ – ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

National
ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨ-ਪੱਖੀ ਪਹੁੰਚ ਦੇ ਨਤੀਜੇ ਵਜੋਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸਾਲ 2025-26 ਦੌਰਾਨ ਕਣਕ ਅਤੇ ਝੋਨੇ ਦੇ ਖਰੀਦ ਸੀਜ਼ਨਾਂ ਦੀ ਸਫ਼ਲਤਾ ਨੂੰ ਯਕੀਨੀ ਬਣਾਇਆ। ਦੋਵਾਂ ਸੀਜ਼ਨਾਂ ਵਿੱਚ ਮੰਡੀਆਂ ਵਿੱਚ ਸਾਰੇ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਆੜ੍ਹਤੀਆਂ, ਕਾਮਿਆਂ ਲਈ ਢੁਕਵੇਂ ਸਫ਼ਾਈ, ਪਾਣੀ ਅਤੇ ਬਾਰਦਾਨੇ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਜਿਨ੍ਹਾਂ ਨੇ ਨਿਰਵਿਘਨ ਅਤੇ ਸੁਚਾਰੂ ਖਰੀਦ ਸੀਜ਼ਨਾਂ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਅਪ੍ਰੈਲ-ਮਈ ਦੌਰਾਨ ਕਣਕ ਦੇ ਖਰੀਦ ਸੀਜ਼ਨ ਵਿੱਚ 72 ਘੰਟਿਆਂ ਦੇ ਸਮੇਂ ਵਿੱਚ ਕਿਸਾਨਾਂ ਦੀ 130 ਲੱਖ ਮੀਟਰਿਕ ਟਨ ਤੋਂ ਵੱਧ ਉਪਜ ਦੀ ਖਰੀਦ ਅਤੇ ਚੁਕਾਈ ਕੀਤੀ ਗਈ। ਇਸ ਦੇ ਨਾਲ ਹੀ 27000 ਕਰੋੜ ਰੁਪਏ ਤੋਂ ਵੱਧ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ। ਸੂਬੇ ਵਿੱਚ ਭਿਆਨਕ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਹੋਣ ਦੇ ਬਾਵਜੂਦ ਝੋਨੇ ਦਾ ਖਰੀਦ ਸੀਜ਼ਨ (ਅਕਤੂਬਰ-ਨ...
ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

National
ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਖੇਤਰ ਵਿੱਚ ਹੋਈ ਬੇਮਿਸਾਲ ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀ ਰਹਿੰਦ-ਖੂੰਹਦ ਅਤੇ ਸੌਰ ਊਰਜਾ ਦੀ ਵਰਤੋਂ ਜ਼ਰੀਏ ਪੰਜਾਬ ਨੂੰ ਸੁਹਾਵਣੇ ਤੇ ਸਿਹਤਮੰਦ ਭਵਿੱਖ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਰਜ ਤੋਂ ਘਰਾਂ ਅਤੇ ਖੇਤਾਂ ਨੂੰ ਊਰਜਾ ਮਿਲ ਰਹੀ ਹੈ; ਖੇਤੀ ਰਹਿੰਦ-ਖੂੰਹਦ ਤੋਂ ਸਾਫ਼-ਸੁਥਰੇ ਈਂਧਣ ਵਜੋਂ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੇਡਾ ਨੇ ਆਪਣੀਆਂ ਵਿਕਾਸ-ਮੁਖੀ ਨੀਤੀਆਂ ਨਾਲ ਪੰਜਾਬ ਦੇ ਟਿਕਾਊ ਭਵਿੱਖ ਦੀ ਸਿਰਜਣਾ ਵੱਲ ਇੱਕ ਵੱਡੀ ਪੁਲਾਂਘ ਪੁੱਟੀ ਹੈ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੌਰ ਊਰਜਾ ਨਾਲ ਪੰਜਾਬ ਦਾ ਰਿਸ਼ਤਾ ਇਸ ਸਾਲ ਹੋਰ ਵੀ ਗੂੜਾ ਹੋਇਆ ਹੈ ਕਿਉਂਕਿ ਜੁਲਾਈ 2025 ਵਿੱਚ ਬਠਿੰਡਾ ਦੇ ਪਿੰਡ ਭਾਗੀ ਬਾਂਦਰ ਵਿਖੇ 4 ਮੈਗਾਵਾਟ ਸਮਰੱਥਾ ਦਾ ਇੱਕ ਗਰਾਊਂਡ -ਮਾਊਂਟਿਡ ਸੋਲਰ ਪਾਵਰ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਬਠਿੰਡਾ ਦੇ ਕੋਠੇ ਮੱਲੂਆਣਾ ਅਤੇ ਸ਼ੇਰਗੜ੍ਹ...
ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

National
ਚੰਡੀਗੜ੍ਹ, 19 ਦਸੰਬਰ: ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਕਰਨ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਰੋਜ਼ਗਾਰ ਕ੍ਰਾਂਤੀ ਸਕੀਮ’ ਤਹਿਤ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ। ਇੱਥੇ ਮਗਸੀਪਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਮੀਲ ਪੱਥਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਵੈ-ਰੋਜ਼ਗਾਰ ਪਹਿਲਕਦਮੀ ਨਾਲ ‘ਰੋਜ਼ਗਾਰ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਮਾਰਚ 2022 ਤੋਂ ਹੁਣ ਤੱਕ ਕੁੱਲ 1165 ‘ਸਮਾਲ ਸਟੇਜ ਕੈਰਿਜ ਪਰਮਿਟ’ ਮਨਜ਼ੂਰ ਕੀਤੇ ਹਨ ਅਤੇ ਅੱਜ ਇਸ ਯੋਜਨਾ ਤਹਿਤ 505 ਨੌਜਵਾਨਾਂ ਨੂੰ ਪਰਮਿਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਰਮਿਟ ਆਮ ਪਰਿਵਾਰਾਂ ਦੇ ਇਨ੍ਹਾਂ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਨਿਰਪੱਖ ਢੰਗ ਨਾਲ ਦਿੱਤੇ ਗਏ ਹਨ। ਪਰਮਿਟ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪੈਟਰੋਲ ਪੰਪ ਅਪਰੇਟਰਾਂ, ਬੱਸ ਅਪਰੇਟਰਾਂ ਅਤੇ ਹੋਰ ਸਬੰਧਤ...
ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

National
ਸਤੌਜ (ਸੰਗਰੂਰ), 19 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਪਿੰਡ ਦੇ ਦੌਰੇ ਮੌਕੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਹੋਰ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਪਿੰਡ ’ਤੇ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਕੋਈ ਭਾਸ਼ਣ ਦੇਣ ਨਹੀਂ ਆਏ ਸਗੋਂ ਲੋਕਾਂ ਦੇ ਦੁੱਖ-ਸੁਖ ਵਿੱਚ ਸ਼ਰੀਕ ਹੋਣ ਲਈ ਪਹੁੰਚੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਜੱਦੀ ਪਿੰਡ ਵਿੱਚ ਬਿਤਾਏ ਪਲ ਉਨ੍ਹਾਂ ਨੂੰ ਬਹੁਤ ਖੁਸ਼ੀ ਦਿੰਦੇ ਹਨ ਅਤੇ ਉਹ ਹਮੇਸ਼ਾ ਇਸ ਗੱਲ ਦੇ ਰਿਣੀ ਰਹਿਣਗੇ ਕਿ ਪਿੰਡ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ। ਸਾਰੇ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਉਠ ਕੇ ਵਿਕਾਸ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਕੇ ਵਿੱਚ ਬਰਕਤ ਹੁੰਦੀ ਹੈ ਅਤੇ ਪਿੰਡਾਂ ਨੂੰ ਤਰੱਕੀ ਤੇ ਵਿਕਾਸ ਲਈ ਹਮੇਸ਼ਾ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੀਡਰ ਆਪਣੇ ਨਿੱਜੀ ਮੁਫਾਦ ਲਈ ਪਿੰਡਾਂ ਵਿੱਚ ...
ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

National
ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ 'ਆਪ' ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਅੱਜ 'ਹੁਨਰ ਸਿੱਖਿਆ ਸਕੂਲ' ਹੈਂਡਬੁੱਕ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਕਾਦਮਿਕ ਸਾਲ 2025-26 ਲਈ 40 ਸਕੂਲਾਂ ਵਿੱਚ ਸ਼ੁਰੂ ਕੀਤੇ ਗਏ "ਹੁਨਰ ਸਿੱਖਿਆ ਸਕੂਲ" ਪ੍ਰੋਗਰਾਮ, ਜਿਸਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀਆਂ ਲੋੜਾਂ ਅਨੁਸਾਰ ਅਤਿ-ਆਧੁਨਿਕ ਹੁਨਰਾਂ ਨਾਲ ਲੈੱਸ ਕਰਨਾ ਹੈ, ਵਾਸਤੇ ਉਦਯੋਗ-ਕੇਂਦ੍ਰਿਤ ਪਾਠਕ੍ਰਮ ਤਿਆਰ ਕਰਨ ਵਿੱਚ ਸਹਿਯੋਗ ਦੇਣ ਵਾਲੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਤਕਨੀਕੀ ਭਾਈਵਾਲਾਂ ਦਾ ਸਨਮਾਨ ਵੀ ਕੀਤਾ ਗਿਆ। ਇੱਥੇ ਐਮ.ਸੀ. ਭਵਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਤੋਂ ਉਦਯੋਗ ਦੀਆਂ ਲੋੜਾਂ ਨੂੰ ਅੱਖੋਂ ਪਰੋਖੇ ਕਰਕੇ ਚੱਲੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ 2.8 ਲੱਖ ਵਿਦਿਆਰਥੀਆਂ ਨੂੰ ਲੈ ਕੇ ਸਾਡੇ ਵੱਲੋਂ ਕੀਤੇ ਗਏ ਸਰਵੇਖਣ ਅਤੇ ਰਾਸ਼ਟਰੀ ਅੰਕੜਿਆਂ ਨੇ ਇੱਕ ਕੌੜੀ ਹਕੀਕਤ ਪੇਸ਼ ਕੀਤੀ ਹੈ ਕਿ ਸਕੂਲੀ ਪੜ੍ਹਾਈ ਪ...
ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

National
ਚੰਡੀਗੜ੍ਹ, 19 ਦਸੰਬਰ - ਸਹਿਕਾਰੀ ਖੇਤਰ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ, ਜੋ ਪਹਿਲਾਂ 10,000/- ਰੁਪਏ ਨਿਰਧਾਰਿਤ ਸੀ, ਨੂੰ ਘਟਾ ਕੇ ਹੁਣ ਸਿਰਫ਼ 1,000 ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਰਾਜ ਭਰ ਦੇ ਉਤਪਾਦਕਾਂ ਲਈ ਸਹਿਕਾਰੀ ਸਭਾਵਾਂ ਦਾ ਗਠਨ ਕਰਨਾ ਕਾਫ਼ੀ ਆਸਾਨ ਹੋ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕਿਸਾਨ-ਪੱਖੀ ਫੈਸਲੇ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਉਹ ਇਕੱਠੇ ਹੋ ਕੇ ਉੱਚ ਸ਼ੁਰੂਆਤੀ ਲਾਗਤਾਂ ਦੇ ਬੋਝ ਦਾ ਸਾਹਮਣਾ ਕੀਤੇ ਬਿਨਾਂ ਸਹਿਕਾਰੀ ਸਭਾਵਾਂ ਦਾ ਗਠਨ ਕਰ ਸਕਣਗੇ। ਸਹਿਕਾਰੀ ਖੇਤਰ ਦਾ ਵਿਸਥਾਰ ਕਰਨ ਵਾਲਾ ਇਹ...
ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

National
ਚੰਡੀਗੜ੍ਹ, 18 ਦਸੰਬਰ 2025: ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਪ ਨੇ 218 ਜ਼ੋਨਾਂ, ਕਾਂਗਰਸ ਨੇ 62 ਜ਼ੋਨਾਂ, ਸ਼੍ਰੋਮਣੀ ਅਕਾਲੀ ਦਲ ਨੇ 46 ਜ਼ੋਨਾਂ, ਬੀਜੇਪੀ ਨੇ 7 ਜ਼ੋਨਾਂ, ਬੀਐਸਪੀ ਨੇ 3 ਜ਼ੋਨ ਅਤੇ ਆਈਐਨਡੀ ਨੇ 10 ਜ਼ੋਨਾਂ ਤੋਂ ਜਿੱਤ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ, ਪੰਚਾਇਤ ਸੰਮਤੀ ਚੋਣਾਂ ਵਿੱਚ ‘ਆਪ’ ਨੇ 1531 ਜ਼ੋਨਾਂ, ਆਈਐਨਸੀ ਨੇ 612 ਜ਼ੋਨ, ਸ੍ਰੋਮਣੀ ਅਕਾਲੀ ਦਲ ਨੇ 445 ਜ਼ੋਨ, ਬੀਜੇਪੀ ਨੇ 73 ਜ਼ੋਨ, ਬੀਐਸਪੀ ਨੇ 28 ਜ਼ੋਨ ਅਤੇ ਆਈਐਨਡੀ ਨੇ 144 ਜ਼ੋਨ ਤੋਂ ਜਿੱਤ ਹਾਸਲ ਕੀਤੀ ਹੈ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਜ਼ਿਲ੍ਹਾਵਾਰ ਨਤੀਜੇ ਨੱਥੀ ਹਨ।...