ਨਸ਼ਿਆਂ ਤੋਂ ਮਨੋਭਾਵਾਂ ਨੂੰ ਪ੍ਰਗਟ ਕਰਨ ਤੱਕ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ 15 ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਆਰਟ ਥੈਰੇਪੀ ਨਾਲ ਸੰਵਰ ਰਹੀਆਂ ਹਨ ਕਈ ਜ਼ਿੰਦਗੀਆਂ
ਚੰਡੀਗੜ੍ਹ, 8 ਜੂਨ: ਰੰਗ, ਪੇਂਟ ਬੁਰਸ਼ ਅਤੇ ਸਕੈੱਚ ਬੁੱਕ ਭਾਵੇਂ ਅਸਧਾਰਨ ਸਾਧਨ ਲੱਗਣ, ਪਰ ਇਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।
ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਚੱਲ ਰਹੇ 30 ਸਰਕਾਰੀ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰਾਂ ਵਿੱਚ ਆਰਟ ਥੈਰੇਪੀ ਸੈਸ਼ਨ ਮਰੀਜ਼ਾਂ ਦੀ ਰਿਕਵਰੀ ਅਤੇ ਪੁਨਰਵਾਸ ਪ੍ਰਕਿਰਿਆ ਨੂੰ ਮਜ਼ਬੂਤ ਕਰ ਰਹੇ ਹਨ। ਇਹ ਸੈਸ਼ਨ ਮਰੀਜ਼ਾਂ ਨੂੰ ਨਸ਼ਾ ਛੱਡਣ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨਾਲ ਨਜਿੱਠਣ, ਆਪਣੀਆਂ ਭਾਵਨਾਵਾਂ ਨੂੰ ਰਚਨਾਤਮਕ ਢੰਗ ਨਾਲ ਪ੍ਰਗਟ ਕਰਨ ਅਤੇ ਮੁੜ ਆਤਮ-ਵਿਸ਼ਵਾਸ ਪ੍ਰਾਪਤ ਕਰਨ ਵਿੱਚ ਮੱਦਦ ਕਰ ਰਹੇ ਹਨ।
ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸਮੁੱਚੀ ਪੁਨਰਵਾਸ ਯੋਜਨਾ ਤਹਿਤ, ਨਸ਼ੇ ਦੇ ਮਾੜੇ ਪ੍ਰਭਾਵਾਂ ਦੀ ਰੋਕਥਾਮ ਅਤੇ ਉਨ੍ਹਾਂ ਨੂੰ ਘਟਾਉਣ ਲਈ ਸਮਰਪਿਤ ਭਾਰਤ ਦੀ ਪਹਿਲੀ ਫੈਲੋਸ਼ਿਪ ਵਜੋਂ ਸਕੈਚਿੰਗ, ਪੇਂਟਿੰਗ, ਰੰਗ ਭਰਨਾ ਅਤੇ ਹਸਤ-ਕਲਾ ਤਿਆਰ ਕਰਨ ਵਰਗੀਆਂ ਕਲਾ-ਆਧਾਰਿਤ ਗਤੀਵਿਧੀਆਂ ਨੂੰ ਡਾਕਟਰੀ ਇਲਾਜ ਅਤ...








