ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਚੰਡੀਗੜ੍ਹ/ਨਵੀਂ ਦਿੱਲੀ, 14 ਦਸੰਬਰ:
ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।
ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਏ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿਚ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਅਹਿਮ ਪੁਰਸਕਾਰ ਪ੍ਰਾਪਤ ਕੀਤਾ।
ਪੁਰਸਕਾਰ ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਨੂੰ ਜਿੱਤਣ ਸਦਕਾ ਪੰਜਾਬ ਊਰਜਾ ਸਮਰੱਥਾ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਦੇਸ਼ ਦੇ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਤਰ ਦੇ ਬੁਨਿਆਦੀ ਢਾਂਚੇ ...








