ਕਰਮਚਾਰੀਆਂ ਅਤੇ ਮਹਿਲਾਵਾਂ ਦੇ ਹਿੱਤ ਵਿੱਚ ਲਿਆਂਦੇ ਗਏ ਪ੍ਰਸਤਾਵਾਂ ਦਾ ਵਿਰੋਧ ਮੰਦਭਾਗੀ – ਮੁੱਖ ਮੰਤਰੀ
ਚੰਡੀਗੜ੍ਹ, 27 ਅਪ੍ਰੈਲ - ਹਰਿਆਣਾ ਵਿਧਾਨਸਭਾ ਦੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੈੱਸ ਵਾਰਤਾ ਨੂੰ ਸੰਬੋਧਿਤ ਕਰਦਿਆਂ ਵਿਰੋਧੀ ਧਿਰ 'ਤੇ ਤਿੱਖਾ ਹਮਲਾ ਕੀਤਾ ਅਤੇ ਸੈਸ਼ਨ ਦੀ ਕਾਰਵਾਈ ਨੂੰ ਪੂਰੀ ਤਰ੍ਹਾਂ ਸੰਵਿਧਾਨਕ ਅਤੇ ਜਨਹਿਤ ਵਿੱਚ ਦੱਸਿਆ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਇਹ ਦੋਸ਼ ਲਗਾਇਆ ਗਿਆ ਕਿ ਵਿਸ਼ੇਸ਼ ਸੈਸ਼ਨ ਗੈਰ-ਸੰਵਿਧਾਨਕ ਹੈ, ਜੋ ਕਿ ਪੂਰੀ ਤਰ੍ਹਾਂ ਬੇਬੁਨਿਆਦ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸੈਸ਼ਨ ਕੈਬਨਿਟ ਦੀ ਮਨਜ਼ੂਰੀ ਅਤੇ ਰਾਜਪਾਲ ਦੀ ਇਜਾਜ਼ਤ ਨਾਲ ਨਿਯਮਾਂ ਅਨੁਸਾਰ ਬੁਲਾਇਆ ਗਿਆ ਸੀ। ਉਨ੍ਹਾਂ ਵਿਰੋਧੀ ਧਿਰ ਨੂੰ ਸੁਆਲ ਕੀਤਾ ਕਿ ਕੀ ਚੁਣੀ ਹੋਈ ਸਰਕਾਰ, ਕੈਬਨਿਟ ਅਤੇ ਰਾਜਪਾਲ ਦੇ ਫੈਸਲੇ ਨੂੰ ਗੈਰ-ਸੰਵਿਧਾਨਕ ਕਿਹਾ ਜਾ ਸਕਦਾ ਹੈ।
ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਵਿਸ਼ੇਸ਼ ਸੈਸ਼ਨ ਬੁਲਾਏ ਜਾਣ 'ਤੇ ਉੱਠੇ ਸੁਆਲਾਂ'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਵਿਧਾਨਕ ਵਿਸ਼ਾ ਹੈ ਅਤੇ ਇਸ ਵਿੱਚ ਕੁਝ ਵੀ ਗੈਰ-ਸੰਵਿਧਾਨਕ ਨਹੀਂ ਹੈ। ਉਨ੍ਹਾਂ ਉਦਾਹਰਣ ਦਿੰਦਿਆਂ ਕਿਹਾ ਕਿ ...








