ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਜਲੰਧਰ, 6 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਅਬਦੁਲ ਬਾਹਰੀ ਸਲਮਾਨੀ ਅਤੇ ਸੀਨੀਅਰ 'ਆਪ' ਆਗੂ ਨਿਤਿਨ ਕੋਹਲੀ ਵੱਲੋਂ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਮਹਾ ਪ੍ਰੀ ਨਿਰਵਾਣ ਦਿਵਸ ’ਤੇ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਜੀਵਨ ਅਤੇ ਇਨਕਲਾਬੀ ਦ੍ਰਿਸ਼ਟੀਕੋਣ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਫਲਸਫਾ ਮੌਜੂਦਾ ਸਮੇਂ ਵਿੱਚ ਹੋਰ ਵੀ ਸਾਰਥਕ ਹੋ ਗਿਆ ਹੈ, ਜੋ ਵਧੇਰੇ ਨਿਆਂਪੂਰਨ ਅਤੇ ਮਨੁੱਖੀ ਸਮਾਜ ਲਈ ਮਾਰਗਦਰਸ਼ਨ ਪ੍ਰਦਾਨ ਕਰਦਾ ਹੈ।
ਡਾ. ਅੰਬੇਡਕਰ ਦੇ ਯੋਗਦਾਨਾਂ 'ਤੇ ਚਾਨਣਾ ਪਾਉਂਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਨਤਾ, ਸਮਾਜਿਕ ਨਿਆਂ...







