ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿਉਣ ਖੇੜਾ ਦਾਣਾ ਮੰਡੀ ਦਾ ਲਿਆ ਜਾਇਜ਼ਾ
ਲੰਬੀ/ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ
ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਹਲਕੇ ਦੀ ਮੰਡੀ ਦਿਉਣ ਖੇੜਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ ਕੁੱਲ 471651 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 436204 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋਂ ਕੁੱਲ 189868 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ ਕੁੱਲ 95631 ਮੀਟ੍ਰਿਕ ਟਨ, ਪਨਸਪ ਵੱਲੋਂ ਕੁੱਲ 91196 ਮੀਟ੍ਰਿਕ ਟਨ ਅਤੇ ਵੇਅਰ ਹਾਊਸ ਵੱਲੋਂ ਕੁੱਲ 59509 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਨੂੰ ਮੰਡੀਆਂ ਵਿੱਚੋਂ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਆਉਣ ਉਪਰੰਤ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ...