Shadow

Tag: top

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 14 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ ਮੰਗਾ (30) ਵਾਸੀ ਪਿੰਡ ਕਾਜੀਕੋਟ ਤਰਨਤਾਰਨ; ਪ੍ਰਣਵ ਸ਼ਰਮਾ ਉਰਫ ਲੱਡੂ (24) ਵਾਸੀ ਆਰਚਿਡ ਵੈਲੀ, ਛੇਹਰਟਾ ਅੰਮ੍ਰਿਤਸਰ ਅਤੇ ਗੌਰਵ ਰਾਣਾ (25) ਵਾਸੀ ਗੁਰੂ ਨਾਨਕ ਐਵੀਨਿਊ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ ਚੀਨ ਦੇ ਬਣੇ .30 ਬੋਰ ਪਿਸਤੌਲ, ਇੱਕ ਜ਼ਿਗਾਨਾ .30 ਬੋਰ ਅਤੇ ਤਿੰਨ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਦੋ...