ਕਰਨਾਟਕ ਦੇ ਬੈਂਗਲੁਰੂ ‘ਚ ਰਾਮੇਸ਼ਵਰਮ ਕੈਫੇ ‘ਚ ਹੋਏ ਧਮਾਕੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਰਾਜ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਸ਼ਨੀਵਾਰ ਨੂੰ ਕਿਹਾ ਕਿ ਪੁਲਿਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਸ ਧਮਾਕੇ ‘ਚ ਕਿਸੇ ਜਥੇਬੰਦੀ ਦੇ ਸ਼ਾਮਲ ਹੋਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਫਿਲਹਾਲ ਉਹ ਇਸ ਬਾਰੇ ਕੁਝ ਨਹੀਂ ਕਹਿ ਸਕਦੇ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੱਕੀ ਮੁਲਜ਼ਮਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਦੇ ਸਮੇਂ ਬੱਸ ਨੰਬਰ 26 ਉਸ ਰੂਟ ਤੋਂ ਲੰਘੀ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸ਼ੱਕੀ ਮੁਲਜ਼ਮ ਉਸੇ ਬੱਸ ਤੋਂ ਉਤਰੇ ਸਨ। ਇਸ ਲਈ ਬੈਂਗਲੁਰੂ ਮੈਟਰੋਪੋਲੀਟਨ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਨੰਬਰ 26 ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਨੇ ਕਿਹਾ, ‘ਸਾਨੂੰ ਉਮੀਦ ਹੈ ਕਿ ਅਸੀਂ ਦੋਸ਼ੀਆਂ ਨੂੰ ਜਲਦੀ ਫੜ ਲਵਾਂਗੇ।
ਫੋਰੈਂਸਿਕ ਟੀਮ ਨੇ ਨਮੂਨੇ ਇਕੱਠੇ ਕਰ ਲਏ ਹਨ ਅਤੇ ਧਮਾਕੇ ਦੀ ਸੰਭਾਵਨਾ ਦੀ ਜਾਂਚ ਕਰ ਰਹੀ ਹੈ।