Saturday, March 7
Shadow

ਪਿੰਡ ਪੁੰਨਾਵਾਲ ਦੀ 1 ਕਰੋੜ 50 ਲੱਖ ਰੁਪਏ ਨਾਲ ਬਦਲੀ ਨੁਹਾਰ

ਧੂਰੀ, 26 ਅਕਤੂਬਰ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਪਿੰਡਾਂ ਵਿੱਚ ਵਿਕਾਸ ਕਾਰਜ ਅਰੰਭੇ ਹੋਏ ਹਨ। ਇਸੇ ਲੜੀ ਤਹਿਤ ਧੂਰੀ ਹਲਕੇ ਦੇ ਪਿੰਡ ਪੁੰਨਾਵਾਲ ਵਿੱਚ ਕਰੀਬ 1 ਕਰੋੜ 50 ਲੱਖ ਰੁਪਏ ਨਾਲ ਪਿੰਡ ਵਿੱਚ ਟਿਊਬਵੈਲ, ਸੜਕਾਂ ਤੇ ਗਲੀਆਂ ਦੀ ਉਸਾਰੀ ਤੇ ਪ੍ਰਾਇਮਰੀ ਸਕੂਲ ਵਿੱਚ ਸਕੂਲ ਆਫ਼ ਹੈਪੀਨੈਸ ਵਰਗੀਆਂ ਪਹਿਲਕਦਮੀਆਂ ਨੇ ਪਿੰਡ ਨੂੰ ਨਵੀਂ ਪਹਿਚਾਣ ਦਿੱਤੀ ਹੈ।

ਪੁੰਨਾਵਾਲ ਪਿੰਡ ਦੇ ਸਰਪੰਚ ਸ੍ਰੀਮਤੀ ਰਾਜ ਰਾਣੀ ਨੇ ਦੱਸਿਆ ਕਿ ਪਿੰਡ ਵਿੱਚ ਗਲੀਆਂ ਵਿੱਚ ਬਲਾਕ ਟਾਈਲ ਲਗਾਉਣ ਦਾ ਕੰਮ ਚੱਲ ਰਿਹਾ ਹੈ, ਜਦਕਿ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ 25 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ, 24 ਲੱਖ ਰੁਪਏ ਨਾਲ ਗਲੀਆਂ ਦੀ ਉਸਾਰੀ, 13 ਲੱਖ ਰੁਪਏ ਨਾਲ ਟਿਊਬਵੈੱਲ, 25 ਲੱਖ ਰੁਪਏ ਨਾਲ ਛੱਪੜ ਦੀ ਉਸਾਰੀ ਸਮੇਤ 40 ਲੱਖ ਰੁਪਏ ਪ੍ਰਾਇਮਰੀ ਸਕੂਲ ਨੂੰ ਸਕੂਲ ਆਫ਼ ਹੈਪੀਨੈਸ ਤਹਿਤ ਮਿਲੇ ਹਨ, ਜਿਸ ਨਾਲ ਸਕੂਲ ਵਿੱਚ ਤਿੰਨ ਹੋਰ ਕਮਰਿਆਂ ਦੀ ਉਸਾਰੀ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ, ਸੈਕੰਡਰੀ ਸਕੂਲ ਦੀ ਚਾਰਦੀਵਾਰੀ ਦੀ ਮੁਰੰਮਤ ਤੋਂ ਇਲਾਵਾ ਪਿੰਡਾਂ ਦੀਆਂ ਸੜਕਾਂ ਅਤੇ ਗਲੀਆਂ ਦੀ ਉਸਾਰੀ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਪਿੰਡ ਦੇ ਵਿਕਾਸ ਲਈ ਲਗਾਤਾਰ ਫ਼ੰਡ ਮਿਲਣ ਸਦਕਾ ਪੁੰਨਾਵਾਲ ਦਾ ਵਿਕਾਸ ਤੇਜ਼ੀ ਨਾਲ ਹੋਇਆ ਹੈ ਤੇ ਪਿੰਡ ਵਿੱਚ ਸ਼ਹਿਰ ਵਾਲੀ ਹਰੇਕ ਸਹੂਲਤ ਉਪਲਬਧ ਹੋ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵੱਲ ਦਿੱਤੀ ਜਾ ਰਹੀ ਵਿਸ਼ੇਸ਼ ਤਵੱਜੋ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੋਣ ਨਾਲ ਸੂਬੇ ਦਾ ਵਿਕਾਸ ਵੀ ਤੇਜ਼ੀ ਨਾਲ ਹੋਵੇਗਾ।

Leave a Reply

Your email address will not be published. Required fields are marked *