Parliament Security Breach Case: ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਅਤੇ ਵਿਰੋਧ ਕਾਰਨ ਅੱਜ (19 ਦਸੰਬਰ) 49 ਹੋਰ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਸੰਸਦ ਤੋਂ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਦੀ ਗਿਣਤੀ 141 ਹੋ ਗਈ ਹੈ। ਇਸ ਦੇ ਨਾਲ ਹੀ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਨੂੰ ਪੂਰੇ ਸਰਦ ਰੁੱਤ ਸੈਸ਼ਨ ਦੀ ਕਾਰਵਾਈ ‘ਚ ਹਿੱਸਾ ਲੈਣ ਤੋਂ ਰੋਕ ਦਿੱਤਾ ਗਿਆ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ, ਜਿਨ੍ਹਾਂ ਵਿੱਚ ਸੁਪ੍ਰੀਆ ਸੂਲੇ, ਮਨੀਸ਼ ਤਿਵਾੜੀ, ਸ਼ਸ਼ੀ ਥਰੂਰ, ਮੁਹੰਮਦ ਫੈਜ਼ਲ, ਕਾਰਤੀ ਚਿਦੰਬਰਮ, ਸੁਦੀਪ ਬੰਦੋਪਾਧਿਆਏ, ਡਿੰਪਲ ਯਾਦਵ ਅਤੇ ਦਾਨਿਸ਼ ਅਲੀ, ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਬਾਕੀ ਬਚੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ।
ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ, “ਸਦਨ ਦੇ ਅੰਦਰ ਤਖਤੀਆਂ ਨਾ ਲਿਆਉਣ ਦਾ ਫੈਸਲਾ ਕੀਤਾ ਗਿਆ ਸੀ। ਉਹ ਹਾਲੀਆ ਚੋਣਾਂ ਹਾਰਨ ਤੋਂ ਬਾਅਦ ਨਿਰਾਸ਼ਾ ਵਿੱਚ ਅਜਿਹੇ ਕਦਮ ਚੁੱਕ ਰਹੇ ਹਨ। ਇਸ ਲਈ ਅਸੀਂ (ਸਾਂਸਦਾਂ ਨੂੰ ਮੁਅੱਤਲ ਕਰਨ) ਦਾ ਪ੍ਰਸਤਾਵ ਲਿਆ ਰਹੇ ਹਾਂ।”
ਅਰਜੁਨ ਰਾਮ ਮੇਘਵਾਲ ਨੇ ਕੀਤਾ ਪ੍ਰਸਤਾਵਿ
ਇਸ ਤੋਂ ਬਾਅਦ ਲੋਕ ਸਭਾ ਵਿੱਚ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸੁਪ੍ਰੀਆ ਸੁਲੇ, ਮਨੀਸ਼ ਤਿਵਾੜੀ, ਸ਼ਸ਼ੀ ਥਰੂਰ, ਮੁਹੰਮਦ ਫੈਜ਼ਲ, ਕਾਰਤੀ ਚਿਦੰਬਰਮ, ਸੁਦੀਪ ਬੰਧੋਪਾਧਿਆਏ, ਡਿੰਪਲ ਯਾਦਵ ਅਤੇ ਦਾਨਿਸ਼ ਅਲੀ ਸਮੇਤ ਵਿਰੋਧੀ ਧਿਰ ਦੇ ਹੋਰ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਰੱਖਿਆ।