ਡੇਅਰੀ ਵਿਕਾਸ ਵਿਭਾਗ ਨੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ
ਫਾਜ਼ਿਲਕਾ 18 ਜਨਵਰੀ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਦੀ ਅਗਵਾਈ ਹੇਠ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਾਜਿਲਕਾ ਵੱਲੋਂ ਰਾਸ਼ਟਰੀ ਪਸ਼ੂ ਧਨ ਮਿਸ਼ਨ ਸਕੀਮ ਅਧੀਨ ਪਿੰਡ ਘੱਲੂ ਵਿਖੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਗਿਆ।ਇਸ ਮੋਕੇ ਵਿਸ਼ੇਸ ਤੌਰ ਤੇ ਪੁੱਜੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਹਾਂਡਾ, ਸ਼੍ਰੀ ਰਾਜਿੰਦਰ ਕਟਾਰੀਆ ਰਿਟਾ. ਡਾਇਰੈਕਟਰ ਮੰਛੀ ਪਾਲਣ ਵਿਭਾਗ ਅਤੇ ਸ਼੍ਰੀ ਗੁਰਤੇਜ ਸਿੰਘ ਰਿਟਾ. ਏਰੀਆ ਅਫਸਰ ਵੇਰਕਾ ਨੇ ਵੱਧ ਤੋਂ ਵੱਧ ਡੇਅਰੀ ਫਾਰਮਰਾਂ ਨੂੰ ਵਿਭਾਗੀ ਸਕੀਮਾਂ ਜਿਵੇ ਕਿ ਡੀਡੀ.8,ਕੈਂਟਲ ਸੈਡ, ਮਿਲਕਿੰਗ ਮਸੀਨ ਆਦਿ ਸਬੰਧੀ ਵਿਸ਼ਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਅਤੇ ਉਨ੍ਹਾਂ ਆਖਿਆ ਕਿ ਵਿਭਾਗ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਹਮੇਸ਼ਾ ਤੱਤਪਰ ਰਹਿੰਦਾ ਹੈ। ਪਿੰਡ ਘੱਲੂ ਤੇ ਆਲੇ-ਦੁਆਲੇ ਦੇ ਪਿੰਡਾ ਤੋਂ ਲਗਭਗ 260 ਦੇ ਕਰੀਬ ਕਿਸਾਨਾ ਨੇ ਸਮੂਲੀਅਤ ਕੀਤੀ ਅਤੇ ਦੁੱਧ ਉਤਪਾਦਨ ਸਬੰਧੀ ਵੱਡਮੁੱਲੀ ਜਾਣਕਾਰੀ ਹਾਸਲ ਕੀਤੀ ਗਈ।ਸੈਮੀਨਾਰ ਦੌਰਾਨ ਰਾਸ਼ਟਰੀ ਪਸ਼ੂ ਧਨ ਮਿਸ਼ਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤਾਂ ਜੋ ਮਿਲਣ ਵਾਲੀਆਂ ਸਹੂਲਤਾਂ ਜਿਵੇਕ ਕਿ ਹਾਈਟੈਂਕ ਮਸ਼ੀਨਰੀ, ਚਾਰ ਪਸ਼ੂਧਨ, ਸਾਈਲੇਜ ਬੇਲਰ ਅਤੇ ਰੈਪਰ ਮਸ਼ੀਨ, ਟੀ.ਐਮ.ਆਰ ਆਦਿ ਤੇ ਮਿਲ ਰਹੀ 50 ਫੀਸਦੀ ਰਿਆਇਤ ਦਾ ਵੱਧ ਤੋਂ ਵੱਧ ਫਾਇਦਾ ਲਿਆ ਜਾ ਸਕੇ, ਉਥੇ ਹੀ ਬੈਂਕਾਂ ਦੇ ਨੁਮਾਇਦਿਆ ਨੇ ਮੁਦਰਾ ਅਤੇ ਸਟੈਡਅਪ ਅਧੀਨ ਮਿਲ ਰਹੀਆਂ ਕਰਜਾ ਯੋਜਨਾਵਾ ਸਬੰਧੀ ਜਾਗਰੂਕ ਕੀਤਾ ਗਿਆ ਤਾਂ ਜੋ ਸਰਕਾਰ ਦਾ ਵਿੱਤੀ ਸਾਖਰਤਾ ਅਤੇ ਪ੍ਰਬੰਧਨ ਟੀਚੇ ਅਧੀਨ ਹਰ ਡੇਅਰੀ ਫਾਰਮਰ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ।ਇਸ ਸੈਮੀਨਾਰ ਵਿੱਚ ਸਾਮਲ ਹੋਏ ਡੇਅਰੀ ਉਤਪਾਦਕਾ ਨੂੰ ਰਜਿਸਟਰੇਸ਼ਨ ਸਮੇ ਲਿਟਰੇਚਰ ਕਿੱਟ, ਚਾਹ ਬਿਸਕੁਟ, 2 ਕਿਲੋ ਮਿਨਰਲ ਮਿਕਚਰ ਪ੍ਰਤੀ ਦੁੱਧ ਉਤਪਾਦਕ ਅਤੇ ਦੁਪਹਿਰ ਦਾ ਖਾਣਾ ਮੁਫਤ ਮੁਹੱਈਆ ਕਰਵਾਇਆ ਗਿਆ। ਸੈਮੀਨਾਰ ਦੇ ਅਖੀਰ ਵਿੱਚ ਡੇਅਰੀ ਵਿਕਾਸ ਇੰਸਪੇਕਟਰ ਗੁਰਪਾਲ ਸਿੰਘ ਵੱਲੋਂ ਡੇਅਰੀ ਫਾਰਮਰਾ ਅਤੇ ਆਏ ਮਹਿਮਾਨਾ ਦਾ ਧੰਨਵਾਦ ਕੀਤਾ ਗਿਆ।ਇਸ ਸਮੇ ਸ਼੍ਰੀ ਰਮਨ ਸਿੰਘ ਡੀ.ਡੀ.ਆਈ, ਅਰੁਣ ਬਾਂਸਲ ਅਤੇ ਸੁਮਿਤ ਕੁਮਾਰ ਆਦਿ ਮਹਤਵਰਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।