ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ, 2 ਮਾਰਚ : ਅਗਾਮੀ ਲੋਕ ਸਭਾ ਚੋਣਾਂ 2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਮੇਂ-ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ ਅਤੇ ਤਿਆਰੀਆਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ।

ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਵੱਲੋਂ ਚੋਣਾਂ ਦੌਰਾਨ ਸਥਾਪਿਤ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਟੀਮਾਂ ਜਿਵੇਂ ਕਿ ਅਕਾਊਂਟਿੰਗ ਟੀਮ, ਫਲਾਈਇੰਗ ਸਕਾਊਟ ਟੀਮ, ਸਟੈਟਿਕਸ ਸਰਵੈਲੈਸ ਟੀਮ (ਐਸ ਐਸ ਟੀ), ਵੀਡੀਓ ਸਰਵੈਲੈਂਸ ਟੀਮ (ਵੀਐਸਟੀ), ਵੀਡੀਓ ਵਿਊਵਿੰਗ ਟੀਮ (ਵੀਵੀਟੀ), ਮੀਡੀਆ ਸਰਟੀਫ਼ਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ(ਐਮਸੀਐਮਸੀ), ਜ਼ਿਲ੍ਹਾ ਕੰਪਲੈਂਟ ਸੈਲ ਆਦਿ ਨਾਲ ਸਬੰਧਤ ਕਾਰਜਾਂ ਬਾਰੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਮੈਡਮ ਇਨਾਯਤ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਸਹਾਇਕ ਕਮਿਸ਼ਨਰ ਸ਼੍ਰੀ ਪੰਕਜ਼ ਕੁਮਾਰ ਤੋਂ ਇਲਾਵਾ ਬਠਿੰਡਾ ਲੋਕ ਸਭਾ ਹਲਕੇ ਨਾਲ ਸਬੰਧਤ ਵੱਖ-ਵੱਖ ਅਧਿਕਾਰੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *