ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ 24 ਜਨਵਰੀ 2024

ਸਾਉਣੀ ਸੀਜਨ 2023 ਦੌਰਾਨ ਜਿਲ੍ਹਾ ਅੰਮ੍ਰਿਤਸਰ ਵਿੱਚ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਕੀਤੀ ਰਿਪੋਰਟਿੰਗ ਅਨੁਸਾਰ ਜੀਰੋ ਬਰਨਿੰਗ ਵਾਲੇ ਪਿੰਡਾਂ ਦੀ ਗਿਣਤੀ 280 ਹੈ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਇੱਕ ਵੀ ਮਾਮਲਾ ਸਾਹਮਣੇ ਨਹੀ ਆਇਆ।

ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਪਿੰਡਾ ਦੇ 50 ਕਿਸਾਨ ਜਿੰਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਈ ਸੀ ਨੂੰ ਪ੍ਰਸ਼ੰਸ਼ਾ ਪੱਤਰ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ। ਉਹਨਾਂ ਨੇ ਆਏ ਹੋਏ ਕਿਸਾਨਾਂ ਦੀ ਪ੍ਰਸ਼ੰਸ਼ਾ ਕਰਦਿਆ ਕਿਹਾ ਕਿ ਇਹ ਅਗਾਂਹਵਧੂ ਕਿਸਾਨ ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਹਨ। ਉਹਨਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਿਆ ਜਾਵੇ। ਪਰਾਲੀ ਨੂੰ ਬੇਲਰ ਰਾਂਹੀ ਗੱਟਾਂ ਬਣਾ ਕੇ ਖੇਤ ਤੋਂ ਬਾਹਰ ਕੱਢਿਆ ਜਾਵੇ ਜਾਂ ਖੇਤ ਦੇ ਵਿੱਚ ਵਾਹ ਕੇ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲਐਕਸੀਅਨ ਪ੍ਰਦੂਸ਼ਨ ਕੰਟਰੋਲ ਬੋਰਡ ਸੁਖਦੇਵ ਸਿੰਘਬਲਾਕ ਖੇਤੀਬਾੜੀ ਅਫਸਰ ਰਮਨ ਕੁਮਾਰਕਿਸਾਨ ਜਸਵੰਤ ਸਿੰਘ ਭਲੋਟਬਲਦੇਵ ਸਿੰਘ ਮੱਲੂ ਨੰਗਲਸਿਕੰਦਰ ਸਿੰਘ ਪੰਡੋਰੀਹਰਿੰਦਰ ਸਿੰਘ ਪੂੰਗਾਗੁਰਦੇਵ ਸਿੰਘ ਮੱਧਦੇਸ਼ਪਾਲ ਸਿੰਘ ਤਲਵੰਡੀ ਡੋਗਰਾਂਬਲਵਿੰਦਰ ਸਿੰਘ ਬਹਿੜਵਾਲਬਖਸ਼ਿੰਦਰ ਸਿੰਘ ਕੱਥੂਨੰਗਲਬਲਕਾਰ ਸਿੰਘ ਰਾਜਾਤਾਲ ਅਤੇ ਹੋਰ ਕਿਸਾਨ ਹਾਜਰ ਸਨ। 

Leave a Reply

Your email address will not be published. Required fields are marked *