ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਰਮੀਸ਼ਨਾਂ ਲਈ ਸਿੰਗਲ ਵਿੰਡੋ ਪ੍ਰਣਾਲੀ ਕੀਤੀ ਸਥਾਪਿਤ

ਫਿਰੋਜ਼ਪੁਰ, 18 ਮਾਰਚ (        ) ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪਰਮੀਸ਼ਨਾਂ ਦੇਣ ਦੀ ਪ੍ਰੀਕ੍ਰਿਆ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਦਫਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿੰਗਲ ਵਿੰਡ‌ੋ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਮੀਸ਼ਨਾਂ ਸਬੰਧੀ ਐੱਨ.ਓ.ਸੀ. ਲੈਣ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 26 ਅਧੀਨ ਜ਼ਿਲ੍ਹਾ ਪੱਧਰ ਪੱਧਰ ਅਤੇ ਹਲਕਾ ਪੱਧਰ ਤੇ ਸਿੰਗਲ ਵਿੰਡੋ ਪ੍ਰਣਾਲੀ ਸਥਾਪਿਤ ਕਰਕੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸਮੇਂ ਸਿਰ ਉਮੀਦਵਾਰਾਂ ਨੂੰ ਲੋੜੀਂਦੀ ਪਰਮੀਸ਼ਨ ਜਾਰੀ ਕੀਤੀ ਜਾ ਸਕੇ।

          ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਿੰਗਲ ਵਿੰਡੋ ਟੀਮ ਦੇ ਇੰਚਾਰਜ ਤਹਿਸੀਲਦਾਰ ਚੋਣਾਂ ਫਿਰੋਜ਼ਪੁਰ ਸ੍ਰੀ ਚਾਂਦ ਪ੍ਰਕਾਸ਼ ਨੂੰ ਲਗਾਇਆ ਗਿਆ ਹੈ ਜਿਨ੍ਹਾਂ ਨਾਲ ਵੱਖ ਵੱਖ ਟੀਮ ਮੈਂਬਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਕਤ ਟੀਮ ਇੰਚਾਰਜ ਉਮੀਦਵਾਰ/ਬਿਨੈਕਾਰ ਨੂੰ ਪਰਮੀਸ਼ਨ ਦੇਣ ਲਈ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਵਾਉਣਗੇ ਅਤੇ ਸਿੰਗਲ ਵਿੰਡੋ ਰਾਹੀਂ ਪਰਮੀਸ਼ਨ ਜਾਰੀ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ।

          ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਸਿੰਗਲ ਵਿੰਡੋ ਸਥਾਪਤ ਕਰਨ ਦੇ ਨਾਲ ਵਿਧਾਨ ਸਭਾ ਹਲਕਾ ਪੱਧਰ ‘ਤੇ ਵੀ ਸਿੰਗਲ ਵਿੰਡੋ ਸਥਾਪਤ ਕੀਤੀਆਂ ਗਈਆਂ ਹਨ। ਵਿਧਾਨਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੁਦ ਬਾਮਬਾ ਨੂੰ ਲਗਾਇਆ ਗਿਆ ਹੈ। ਵਿਧਾਨਸਭਾ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਐਸਡੀਐਮ ਗੁਰੂਹਰਸਹਾਏ ਸ. ਗਗਨਦੀਪ ਸਿੰਘ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਵਿਧਾਨਸਭਾ ਹਲਕਾ ਦੇ ਇੰਚਾਰਜ ਐਸਡੀਐਮ ਜ਼ੀਰਾ ਸ. ਗੁਰਮੀਤ ਸਿੰਘ ਨੂੰ ਲਗਾਇਆ ਗਿਆ ਹੈ।   ਉਨ੍ਹਾਂ ਕਿਹਾ ਕਿ ਸਮੂਹ ਟੀਮ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਜਸੀ ਪਾਰਟੀਆਂ/ ਉਮੀਦਵਾਰਾਂ ਵੱਲੋਂ ਦਰਖਾਸਤ ਪ੍ਰਾਪਤ ਹੋਣ ‘ਤੇ ਮਿਥੇ ਸਮੇਂ ਅੰਦਰ ਪਰਮੀਸ਼ਨ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੇਰੀ/ਦਰਖਾਸਤ ਦਾ ਨਿਪਟਾਰਾ ਸਮੇਂ ਸਿਰ ਨਾ ਹੋਣ ਦੀ ਸੂਰਤ ਵਿਚ ਸਬੰਧਿਤ ਅਧਿਕਾਰੀ/ਕਰਮਚਾਰੀ ਖ਼ਿਲਾਫ਼ ਚੋਣ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ ।

Leave a Reply

Your email address will not be published. Required fields are marked *