ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੀ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਸਮਾਪਤ

ਫਰੀਦਕੋਟ 16 ਸਤੰਬਰ () ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2024 ਸੀਜਨ-3 ਅਧੀਨ ਜ਼ਿਲ੍ਹਾ ਪੱਧਰ ਖੇਡਾਂ-2024 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਆਪਣੀਆਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ। ਪਿਛਲੇ 4 ਦਿਨਾਂ ਤੋਂ ਲਗਾਤਾਰ ਜਾਰੀ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਲੜਕੇ ਅਤੇ ਲੜਕੀਆਂ ਦੇ ਖੇਡ ਮੁਕਾਬਲਿਆਂ ਦੇ ਅੱਜ ਆਖਰੀ ਦਿਨ ਸ. ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਉਨ੍ਹਾ ਦੇ ਨਾਲ ਸ. ਮਨਪ੍ਰੀਤ ਸਿੰਘ ਧਾਲੀਵਾਲ ਅਤੇ ਅਰੁਣ ਸਿੰਗਲਾ ਸ਼ਹਿਰੀ ਪ੍ਰਧਾਨ ਆਪ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਨੇ ਜੇਤੂ ਖਿਡਾਰੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ, ਉਨ੍ਹਾਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਦੇ ਖੇਤਰ ਨਾਲ ਜੁੜਣ ਲਈ ਪ੍ਰੇਰਿਤ ਵੀ ਕੀਤਾ ਅਤੇ ਕਿਹਾ ਕਿ ਖੇਡਾਂ ਨਾਲ ਇੱਕ ਵਿਅਕਤੀ ਨਸ਼ਿਆ ਤੋਂ ਪਰ੍ਹੇ ਰਹਿ ਕੇ ਆਪਣੀ ਚੰਗੀ ਜ਼ਿੰਦਗੀ ਬਤੀਤ ਕਰ ਸਕਦਾ ਹੈ।

ਜ਼ਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ 3 ਅਧੀਨ ਪਹਿਲਾਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ ਹਨ ਅਤੇ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਖਰੀ ਦਿਨ ਸੀ। ਇਸ ਤੋਂ ਬਾਅਦ ਇਸੇ ਲੜੀ ਤਹਿਤ ਰਾਜ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ ਜੋ ਕਿ ਡਾਇਰੈਕਟਰ ਸਪੋਰਟਸ ਦੀਆਂ ਹਦਾਇਤਾ ਅਨੁਸਾਰ ਬਾਸਕਿਟਬਾਲ ਗੇਮ ਵਿੱਚ ਸਮੂਹ ਉਮਰ ਵਰਗਾਂ ਵਿੱਚ ਫ਼ਰੀਦਕੋਟ ਵਿਖੇ ਹੋਣਗੀਆਂ।

 ਉਨ੍ਹਾਂ ਦੱਸਿਆ ਕਿ ਅੱਜ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਟੇਬਲ ਟੈਨਿਸ ਦੇ ਖੇਡ ਮੁਕਾਬਲਿਆਂ ਵਿੱਚ 21 ਤੋਂ 30 ਉਮਰ ਵਰਗ ਵਿੱਚ ਹਰਮਨ ਕਟਾਰੀਆ ਨੇ ਪਹਿਲਾ, ਸਾਹਿਲ ਨੇ ਦੂਜਾ ਅਤੇ ਜੇਅੰਤ ਨੇ ਤੀਜਾ ਸਥਾਨ ਹਾਸਲ ਕੀਤਾ। 31 ਤੋਂ 40 ਵਿੱਚ ਹਰਪ੍ਰੀਤ ਮਿਆਨਾ ਨੇ ਪਹਿਲਾ, ਅਜਾਦਵਿੰਦਰ ਜ਼ੋਸੀ ਨੇ ਦੂਜਾ ਅਤੇ ਹਰਮਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 41 ਤੋਂ 50 ਵਿੱਚ ਤਜਿੰਦਰ ਸਿੰਘ ਨੇ ਪਹਿਲਾ, ਯੋਗੇਸ਼ ਜ਼ੋਸੀ ਨੇ ਦੂਜਾ ਅਤੇ ਚਰਨਜੀਤ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 51 ਤੋਂ 60 ਵਿੱਚ ਮਨਵਿੰਦਰ ਸਿੰਘ, ਸਿਕੰਦਰ ਸ਼ਰਮਾਂ ਅਤੇ ਜਸਵਿੰਦਰ ਸਿੰਘ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹੇ। ਵਾਲੀਬਾਲ ਦੇ ਖੇਡ ਮੁਕਾਬਲਿਆਂ ਵਿੱਚ ਅੰਡਰ 21 ਲੜਕਿਆਂ ਵਿੱਚ ਚੱਕ ਕਲਿਆਣ ਦੀ ਟੀਮ ਨੇ ਪਹਿਲਾ, ਟਹਿਣਾ ਦੀ ਟੀਮ ਨੇ ਦੂਜਾ ਅਤੇ ਕੰਮੇਆਣਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। 21 ਤੋਂ 30 ਵਿੱਚ ਵਾਂਦਰ ਜਟਾਣਾ ਦੀ ਟੀਮ ਨੇ ਪਹਿਲਾ, ਦੀਪ ਸਿੰਘ ਵਾਲਾ ਦੀ ਟੀਮ ਨੇ ਦੂਜਾ ਅਤੇ ਟਹਿਣਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। 31 ਤੋਂ 40 ਵਿੱਚ ਵਾਂਦਰ ਜਟਾਣਾ ਦੀ ਟੀਮ ਨੇ ਪਹਿਲਾ ਅਤੇ ਹਰੀ ਨੌ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। 41 ਤੋਂ 50 ਵਿੱਚ ਵਾਂਦਰ ਜਟਾਣਾ ਦੀ ਟੀਮ ਨੇ ਪਹਿਲਾ ਅਤੇ ਡੋਡ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਹੈਂਡਬਾਲ ਦੇ ਖੇਡ ਮੁਕਾਬਲਿਆਂ ਵਿੱਚ 21 ਤੋਂ 30 ਮੈਨ ਵਿੱਚ ਹੈਂਡਬਾਲ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਫਰੀਦਕੋਟ ਨੇ ਪਹਿਲਾ ਅਤੇ ਬਾਬਾ ਫਰੀਦ ਕਲੱਬ ਫਰੀਦਕੋਟ ਨੇ ਦੂਜਾ ਸਥਾਨ ਹਾਸਲ ਕੀਤਾ। 21 ਤੋਂ 30 ਲੜਕੀਆਂ ਦੇ ਮੁਕਾਬਲਿਆਂ ਵਿੱਚ ਹੈਂਡਬਾਲ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਟੀਮ ਰੈੱਡ ਨੇ ਪਹਿਲਾ ਅਤੇ ਹੈਂਡਬਾਲ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਟੀਮ ਗਰੀਨ ਨੇ ਦੂਜਾ ਸਥਾਨ ਹਾਸਲ ਕੀਤਾ। 31 ਤੋਂ 40 ਮੈਨ ਵਰਗ ਹੈਂਡਬਾਲ ਵਿੱਚ ਹੈਂਡਬਾਲ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਟੀਮ ਰੈਡ ਨੇ ਪਹਿਲਾ ਅਤੇ ਹੈਂਡਬਾਲ ਕੋਚਿੰਗ ਸੈਂਟਰ ਟੀਮ ਗਰੀਨ ਨੇ ਦੂਜਾ ਸਥਾਨ ਹਾਸਲ ਕੀਤਾ।

ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਇਨ੍ਹਾਂ ਖੇਡਾਂ ਨੂੰ ਸਫਲਤਾਪੂਰਵਕ ਨੇਪਰ੍ਹੇ ਚਾੜ੍ਹਣ ਵਿੱਚ ਸਹਿਯੋਗ ਕਰਨ ਵਾਲੇ ਸਮੂਹ ਕੋਚਿਜ, ਸਿੱਖਿਆ ਵਿਭਾਗ ਦੇ ਡੀ.ਪੀ.ਈ./ਪੀ.ਟੀ.ਆਈ., ਸੀਨੀਅਰ ਖਿਡਾਰੀ, ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸਾਥੀ, ਦਫਤਰੀ ਸਟਾਫ ਅਤੇ ਸਮੂਹ ਪਤਵੰਤੇ ਸੱਜਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ।

Leave a Reply

Your email address will not be published. Required fields are marked *