ਟਰਾਲੀ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਮੋਗਾ, 9 ਫਰਵਰੀ:
ਪੰਜਾਬ ਸਰਕਾਰ ਦੇ ਨਿਰਦੇਸ਼ਾ ਦੀ ਪਾਲਣਾ ਕਰਦਿਆਂ ਸੜਕ ਸੁਰੱਖਿਆ ਮਹੀਨਾ ਤਹਿਤ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਜੰਗੀ ਪੱਧਰ ਉੱਪਰ ਚਲਾਈਆਂ ਜਾ ਰਹੀਆਂ ਹਨ।ਇਹ ਗਤੀਵਿਧੀਆਂ 14 ਫਰਵਰੀ ਤੱਕ ਜਾਰੀ ਰਹਿਣਗੀਆਂ।ਹੋਰਨਾਂ ਵਿਭਾਗਾਂ ਦੇ ਨਾਲ ਨਾਲ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਨਿੱਤ ਦਿਨ ਇਹ ਜਾਗਰੂਕਤਾ ਗਤੀਵਿਧੀਆਂ ਵੱਖ ਵੱਖ ਸਥਾਨਾਂ ਉੱਪਰ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ।
ਇਨ੍ਹਾਂ ਦੀ ਲਗਾਤਾਰਤਾ ਵਿੱਚ ਅੱਜ ਟਰਾਲੀ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ, ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਏ.ਐਸ.ਆਈ. ਸੁਖਮੰਦਰ ਸਿੰਘ ਟ੍ਰੈਫਿਕ ਸਟਾਫ ਮੋਗਾ ਅਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸੰਬੋਧਨ ਕੀਤਾ।
ਸੁਖਮੰਦਰ ਸਿੰਘ ਨੇ ਲੇਨ ਡਰਾਈਵਿੰਗ ਸੰਬੰਧੀ ਅਤੇ ਵਹੀਕਲਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ। ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੱੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਕੀਤਾ। ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ।
ਇਸ ਮੌਕੇ ਯੂਨੀਅਨ ਪ੍ਰਧਾਨ ਬੂਟਾ ਸਿੰਘ ,ਸ਼ੰਿਗਾਰਾ ਸਿੰਘ,  ਕਾਕਾ ਸਿੰਘ ਅਤੇ ਸਮੂਹ ਡਰਾਈਵਰ  ਸਾਹਿਬਾਨ ਹਾਜ਼ਰ ਸਨ ।

Leave a Reply

Your email address will not be published. Required fields are marked *