ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੱਚਮੁੱਚ ਹੀ ਲੋਕਾਂ ਦੀ ਹਮਦਰਦ ਸਰਕਾਰ ਹੈ ਜੋ ਲੋਕਾਂ ਦੇ ਮਸਲਿਆਂ ਨੂੰ ਘਰ-ਘਰ ਪਹੁੰਚਾ ਕੇ ਹੱਲ ਕਰ ਰਹੀ ਹੈ। ਉਹ ਅੱਜ ਇੱਥੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵੱਲੋਂ ਲਗਾਏ ਗਏ ਲੋਕ ਸੁਵਿਧਾ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਸਕੀਮਾਂ ਰਾਹੀਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 10 ਲੱਖ ਤੋਂ ਵੱਧ ਰੱਦ ਕੀਤੇ ਰਾਸ਼ਨ ਕਾਰਡ ਬਹਾਲ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਵਿਧਾਇਕ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਹੁਣ ‘ਘਰ-ਘਰ ਰਾਸ਼ਨ’ ਸਕੀਮ ਸ਼ੁਰੂ ਕੀਤੀ ਹੈ, ਜਿਸ ਰਾਹੀਂ ਲੋਕਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਇਆ ਜਾਵੇਗਾ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਮੌਕੇ ਲੋਕਾਂ ਨੂੰ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ 6 ਫਰਵਰੀ ਤੋਂ ਲੋਕ ਸੁਵਿਧਾ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਇਹ ਕੈਂਪ ਲਗਾਏ ਜਾ ਰਹੇ ਹਨ, ਜਿਸ ‘ਚ ਵੱਡੀ ਗਿਣਤੀ ‘ਚ ਲੋਕ ਪਹੁੰਚ ਕੇ ਸਰਕਾਰੀ ਸੇਵਾਵਾਂ ਹੱਥੀਂ ਪ੍ਰਾਪਤ ਕਰ ਰਹੇ ਹਨ।