ਲੋਕ ਸਭਾ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦਿਸ਼ਾ-ਨਿਰਦੇਸ਼ ਜਾਰੀ

ਕਰੇਗਾ ਤਾਂ ਜੋ ਪੁਲਿਸ ਟ੍ਰੈਫਿਕ ਨੂੰ ਕੰਟਰੋਲ ਕਰਨ ਅਤੇ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਯੋਗ ਹੋ ਸਕੇ।

ਇੱਕ ਹੋਰ ਆਦੇਸ਼ ਮੁਤਾਬਕ ਪਾਰਟੀ ਜਾਂ ਉਮੀਦਵਾਰ ਨੂੰ ਜਲੂਸ/ਇਕੱਠ ਵਿੱਚ ਕੋਈ ਵੀ ਹਥਿਆਰ, ਲਾਠੀਆਂ ਜਾਂ ਅਪਰਾਧ ਦਾ ਕੋਈ ਹੋਰ ਹਥਿਆਰ, ਨਸ਼ੀਲੇ ਪਦਾਰਥ ਜਾਂ ਹੋਰ ਖਤਰਨਾਕ ਪਦਾਰਥ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕਿਸੇ ਪ੍ਰਸਤਾਵਿਤ ਮੀਟਿੰਗ ਦੇ ਸਬੰਧ ਵਿੱਚ ਲਾਊਡ ਸਪੀਕਰ ਜਾਂ ਕਿਸੇ ਹੋਰ ਸਹੂਲਤ ਦੀ ਵਰਤੋਂ ਲਈ ਇਜਾਜ਼ਤ ਜਾਂ ਲਾਇਸੈਂਸ ਪ੍ਰਾਪਤ ਕੀਤਾ ਜਾਣਾ ਹੈ, ਤਾਂ ਪਾਰਟੀ ਜਾਂ ਉਮੀਦਵਾਰ ਪਹਿਲਾਂ ਹੀ ਸਬੰਧਤ ਅਥਾਰਟੀ ਨੂੰ ਅਰਜ਼ੀ ਦੇਣਗੇ ਅਤੇ ਅਜਿਹੀ ਇਜਾਜ਼ਤ ਜਾਂ ਲਾਇਸੈਂਸ ਪ੍ਰਾਪਤ ਕਰਨਗੇ। ਰਾਤ 10 ਵਜੇ ਤੋਂ ਬਾਅਦ ਅਤੇ ਸਵੇਰੇ 6 ਵਜੇ ਤੋਂ ਪਹਿਲਾਂ ਸਪੀਕਰਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਆਦੇਸ਼ ਅਨੁਸਾਰ ਸਮਰੱਥ ਅਧਿਕਾਰੀ ਦੁਆਰਾ ਪ੍ਰਵਾਨਿਤ ਕੀਤੇ ਗਏ ਜਲੂਸ ਦੇ ਪ੍ਰੋਗਰਾਮ ਵਿੱਚ ਕਿਸੇ ਕਿਸਮ ਦਾ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਪ੍ਰਬੰਧਕ ਜਲੂਸ ਦੇ ਲੰਘਣ ਦਾ ਪ੍ਰਬੰਧ ਕਰਨ ਲਈ ਪਹਿਲਾਂ ਤੋਂ ਹੀ ਕਦਮ ਚੁੱਕਣਗੇ ਤਾਂ ਜੋ ਆਵਾਜਾਈ ਵਿੱਚ ਕੋਈ ਰੁਕਾਵਟ ਜਾਂ ਵਿਘਨ ਨਾ ਪਵੇ।

ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਜਲੂਸਾਂ ਨੂੰ ਇਸ ਤਰ੍ਹਾਂ ਨਿਯੰਤ੍ਰਿਤ ਕੀਤਾ ਜਾਵੇਗਾ ਕਿ ਜਿੰਨਾ ਸੰਭਵ ਹੋ ਸਕੇ ਸੜਕ ਦੇ ਸੱਜੇ ਪਾਸੇ ਰੱਖਿਆ ਜਾਵੇ ਅਤੇ ਡਿਊਟੀ ਤੇ ਪੁਲਿਸ ਦੇ ਨਿਰਦੇਸ਼ ਅਤੇ ਸਲਾਹ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਰਾਜਨੀਤਿਕ ਪਾਰਟੀਆਂ ਜਾਂ ਉਮੀਦਵਾਰ ਅਜਿਹੇ ਸਾਮਾਨ ਲੈ ਕੇ ਜਾਣ ਵਾਲੇ ਜਲੂਸਾਂ ਦੇ ਮਾਮਲੇ ਵਿੱਚ ਵੱਧ ਤੋਂ ਵੱਧ ਸੰਭਵ ਹੱਦ ਤੱਕ ਨਿਯੰਤਰਣ ਵਰਤਣਗੇ ਜਿਨ੍ਹਾਂ ਦੀ ਅਣਚਾਹੇ ਤੱਤਾਂ ਦੁਆਰਾ ਖਾਸ ਤੌਰ ‘ਤੇ ਉਤਸ਼ਾਹ ਦੇ ਪਲਾਂ ਦੌਰਾਨ ਦੁਰਵਰਤੋਂ ਕੀਤੀ ਜਾ ਸਕਦੀ ਹੈ। ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਉਮੀਦਵਾਰ ਦੁਆਰਾ ਦੂਜੀਆਂ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਜਾਂ ਉਨ੍ਹਾਂ ਦੇ ਨੇਤਾਵਾਂ ਦੀ ਨੁਮਾਇੰਦਗੀ ਕਰਨ ਵਾਲੇ ਪੁਤਲੇ ਲੈ ਕੇ ਜਾਣ, ਜਨਤਕ ਤੌਰ ‘ਤੇ ਅਜਿਹੇ ਪੁਤਲੇ ਸਾੜਨ ਅਤੇ ਅਜਿਹੇ ਹੋਰ ਰੂਪਾਂ ਦਾ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ।

ਜਾਰੀ ਆਦੇਸ਼ਾਂ ਮੁਤਾਬਿਕ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰ ਪੋਲਿੰਗ ਵਾਲੇ ਦਿਨ ਵਾਹਨਾਂ ਦੇ ਚੱਲਣ ‘ਤੇ ਲਗਾਈਆਂ ਜਾਣ ਵਾਲੀਆਂ ਪਾਬੰਦੀਆਂ ਦੀ ਪਾਲਣਾ ਕਰਨ ਲਈ ਅਧਿਕਾਰੀਆਂ ਨਾਲ ਸਹਿਯੋਗ ਕਰਨਗੇ ਅਤੇ ਉਨ੍ਹਾਂ ਲਈ ਪਰਮਿਟ ਪ੍ਰਾਪਤ ਕਰਨਗੇ ਜੋ ਉਨ੍ਹਾਂ ਵਾਹਨਾਂ ‘ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤੇ ਜਾਣੇ ਚਾਹੀਦੇ ਹਨ। ਕੋਈ ਵੀ ਰਾਜਨੀਤਿਕ ਪਾਰਟੀ/ਉਮੀਦਵਾਰ ਚੋਣ ਪ੍ਰਚਾਰ ਲਈ ਬਾਈਕ ਜਾਂ ਵਾਹਨ ਦੀ ਵਰਤੋਂ ਨਹੀਂ ਕਰੇਗਾ ਜਦੋਂ ਤੱਕ ਸਮਰੱਥ ਅਧਿਕਾਰੀ ਤੋਂ ਇਸ ਲਈ ਵਿਸ਼ੇਸ਼ ਆਗਿਆ ਪ੍ਰਾਪਤ ਨਹੀਂ ਕੀਤੀ ਜਾਂਦੀ। ਇਸ ਤੋਂ ਇਲਾਵਾ ਮੋਟਰ ਵਾਹਨ ਐਕਟ, 1988 ਅਤੇ ਇਸ ਤਹਿਤ ਬਣਾਏ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਦੀ ਵਰਤੋਂ ਨਹੀਂ ਕੀਤੀ ਜਾਵੇਗੀ।

ਰਾਜਨੀਤਿਕ ਪਾਰਟੀਆਂ/ਉਮੀਦਵਾਰ ਭਾਰਤ ਚੋਣ ਕਮਿਸ਼ਨ ਦੁਆਰਾ ਪੱਤਰ ਨੰਬਰ 437/6/ਆਈਐਨਐਸਟੀ/ਈਸੀਆਈ/ਐਫ਼ਯੂਐਨਸੀਟੀ/ਐਮਸੀਸੀ/2024 (ਐਮਸੀਸੀ ਇੰਫੋਰਸਮੈਂਟ) ਮਿਤੀ 2 ਜਨਵਰੀ 2024 ਰਾਹੀ ਜਾਰੀ ਇਨਫੋਰਸਮੈਂਟ ਆਫ਼ ਦਿ ਮਾਡਲ ਕੋਡ ਆਫ਼ ਕੰਨਡਕਟ ਸਬੰਧੀ ਹਦਾਇਤਾਂ ਦੀ ਪਾਲਣਾ ਕਰਨਗੇ, ਜੋ ਕਿ ਇਸ ਆਰਡਰ ਵਜੋਂ ਦਿੱਤਾ ਗਿਆ ਹੈ ਅਤੇ ਇਸ ਨੂੰ ਮੌਜੂਦਾ ਆਰਡਰ ਦੇ ਹਿੱਸੇ ਵਜੋਂ ਪੜ੍ਹਿਆ ਜਾਵੇ।

ਉਕਤ ਨਿਰਦੇਸ਼ਾਂ ਦੇ ਤਹਿਤ ਅਤੇ ਸ਼ਾਂਤਮਈ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਇਹ ਹੁਕਮ ਇਕ ਤਰਫਾ ਜਾਰੀ ਕੀਤਾ ਜਾਂਦਾ ਹੈ ਅਤੇ ਸਮੂਹ ਰਾਜਨੀਤਿਕ ਪਾਰਟੀਆਂ/ਲੀਡਰਾਂ ਅਤੇ ਕੰਪੇਨ ਵਿੱਚ ਹਾਜ਼ਰ ਹੋਣ ਵਾਲੇ ਵਿਅਕਤੀਆਂ ਨੂੰ ਸੰਬੋਧਿਤ ਕੀਤਾ ਜਾਂਦਾ ਹੈ। ਹੁਕਮ 6 ਜੂਨ 2024 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *