ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਤਹਿਤ ਫ਼ਾਜ਼ਿਲਕਾ ਜ਼ਿਲੇ ਵਿਖੇ ਸ਼ਹਿਰ ਦੇ ਨਾਲ ਪਿੰਡਾਂ ਵਿੱਚ ਕੀਤਾ ਲੋਕਾਂ ਨੂੰ ਜਾਗਰੂਕਫਾਜ਼ਿਲਕਾ 19 ਜੁਲਾਈ ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ। ਜਿਸ ਦੇ ਤਹਿਤ ਵਿਭਾਗ ਵਲੋ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਡਾ ਕਵਿਤਾ ਸਿੰਘ ਦੀ ਅਗਵਾਈ ਤਹਿਤ ਫਾਜ਼ਿਲਕਾ ਜ਼ਿਲੇ ਵਿੱਚ ਅਰਬਨ ਦੇ ਨਾਲ-ਨਾਲ ਪਿੰਡਾਂ ਵਿਖੇ ਅੱਜ ਸ਼ੁਕਰਵਾਰ ਨੂੰ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਡੇਂਗੂ ਲਾਰਵਾ ਦੇ ਮੱਛਰਾਂ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਕਿ ਇਹ ਸੰਦੇਸ਼ ਘਰ ਘਰ ਪਹੁੰਚ ਸਕੇ ਕੇ ਇਸ ਵਾਰ ਡੇਂਗੂ ਨੂੰ ਰੋਕਣ ਲਈ ਸਾਰਿਆ ਦੀ ਭਾਗੀਦਾਰੀ ਦੀ ਜਰੂਰਤ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਸ਼ਹਿਰ ਅਤੇ ਪੇਂਡੂ ਖੇਤਰਾਂ ਵਿੱਚ ਘਰ ਘਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਦੌਰਾਨ ਬ੍ਰੀਡਿੰਗ ਚੈਕਰ ਘਰਾਂ ਵਿਚ ਲੋਕਾਂ ਨੂੰ ਡੇਂਗੂ ਮੱਛਰ ਦੀ ਪਹਿਚਾਣ ਕਰਵਾ ਰਹੇ ਹਨ ਤਾਕਿ ਘਰ ਜਾਕੇ ਬੱਚੇ ਪਰਿਵਾਰ ਦੇ ਹੋਰ ਮੈਂਬਰ ਨੂੰ ਵੀ ਇਸ ਬਾਰੇ ਜਾਗਰੂਕ ਕਰ ਸਕਣ ਕਿਉਂਕਿ ਵਿਭਾਗ ਦਾ ਉਦੇਸ਼ ਡੇਂਗੂ ਬਿਮਾਰੀ ਬਾਰੇ ਸਾਰਿਆ ਨੂੰ ਜਾਗਰੂਕ ਕਰਨਾ ਹੈ ਤਾਕਿ ਇਸ ਬਿਮਾਰੀ ਨੂੰ ਪਹਿਲਾ ਹੀ ਰੋਕਿਆ ਜਾ ਸਕੇ। ਇਸ ਸਬੰਧ ਵਿਚ ਜਿਲਾ ਮਹਾਮਾਰੀ ਅਫਸਰ ਡਾ ਸੁਨੀਤਾ ਕੰਬੋਜ ਨੇ ਦੱਸਿਆ ਕਿ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪਰੇਰਿਤ ਕੀਤਾ ਗਿਆ। ਉਨ੍ਹਾ ਦੱਸਿਆ ਬਰਸਾਤਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਗਤੀਵਿਧੀਆਂ ਹੋਰ ਤੇਜ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਟੀਮਾ ਵਲੋਂ ਖੜੇ ਪਾਣੀ ਵਿਚ ਐਂਟੀ ਲਾਰਵੀਅਲ ਦਵਾਈਆਂ ਦੀ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗ਼ਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮਾਸ ਮੀਡੀਆ ਬ੍ਰਾਂਚ ਤੋ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਉਹਨਾ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

ਫਾਜ਼ਿਲਕਾ 19 ਜੁਲਾਈ

ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ। ਜਿਸ ਦੇ ਤਹਿਤ ਵਿਭਾਗ ਵਲੋ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਡਾ ਕਵਿਤਾ ਸਿੰਘ ਦੀ ਅਗਵਾਈ ਤਹਿਤ ਫਾਜ਼ਿਲਕਾ ਜ਼ਿਲੇ ਵਿੱਚ ਅਰਬਨ ਦੇ ਨਾਲ-ਨਾਲ ਪਿੰਡਾਂ ਵਿਖੇ ਅੱਜ ਸ਼ੁਕਰਵਾਰ ਨੂੰ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਡੇਂਗੂ ਲਾਰਵਾ ਦੇ ਮੱਛਰਾਂ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਕਿ ਇਹ ਸੰਦੇਸ਼ ਘਰ ਘਰ ਪਹੁੰਚ ਸਕੇ ਕੇ ਇਸ ਵਾਰ ਡੇਂਗੂ ਨੂੰ ਰੋਕਣ ਲਈ ਸਾਰਿਆ ਦੀ ਭਾਗੀਦਾਰੀ ਦੀ ਜਰੂਰਤ ਹੈ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਸ਼ਹਿਰ ਅਤੇ ਪੇਂਡੂ ਖੇਤਰਾਂ ਵਿੱਚ ਘਰ ਘਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਦੌਰਾਨ ਬ੍ਰੀਡਿੰਗ ਚੈਕਰ ਘਰਾਂ ਵਿਚ ਲੋਕਾਂ ਨੂੰ ਡੇਂਗੂ ਮੱਛਰ ਦੀ ਪਹਿਚਾਣ ਕਰਵਾ ਰਹੇ ਹਨ ਤਾਕਿ ਘਰ ਜਾਕੇ ਬੱਚੇ ਪਰਿਵਾਰ ਦੇ ਹੋਰ ਮੈਂਬਰ ਨੂੰ ਵੀ ਇਸ ਬਾਰੇ ਜਾਗਰੂਕ ਕਰ ਸਕਣ ਕਿਉਂਕਿ ਵਿਭਾਗ ਦਾ ਉਦੇਸ਼ ਡੇਂਗੂ ਬਿਮਾਰੀ ਬਾਰੇ ਸਾਰਿਆ ਨੂੰ ਜਾਗਰੂਕ ਕਰਨਾ ਹੈ ਤਾਕਿ ਇਸ ਬਿਮਾਰੀ ਨੂੰ ਪਹਿਲਾ ਹੀ ਰੋਕਿਆ ਜਾ ਸਕੇ।

ਇਸ ਸਬੰਧ ਵਿਚ ਜਿਲਾ ਮਹਾਮਾਰੀ ਅਫਸਰ ਡਾ ਸੁਨੀਤਾ ਕੰਬੋਜ ਨੇ ਦੱਸਿਆ ਕਿ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪਰੇਰਿਤ ਕੀਤਾ ਗਿਆ।

ਉਨ੍ਹਾ ਦੱਸਿਆ ਬਰਸਾਤਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਗਤੀਵਿਧੀਆਂ ਹੋਰ ਤੇਜ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਟੀਮਾ ਵਲੋਂ ਖੜੇ ਪਾਣੀ ਵਿਚ ਐਂਟੀ ਲਾਰਵੀਅਲ ਦਵਾਈਆਂ ਦੀ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗ਼ਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।

ਮਾਸ ਮੀਡੀਆ ਬ੍ਰਾਂਚ ਤੋ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਉਹਨਾ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *