ਖੇਡਾਂ ਵਤਨ ਪੰਜਾਬ ਦੀਆਂ ਤੀਸਰੇ ਚਰਨ ਵਿੱਚ ਰਿਲੇਅ ਟਾਰਚ ਪਹੁੰਚੀ ਫਰੀਦਕੋਟ

ਫਰੀਦਕੋਟ 27 ਅਗਸਤ,

ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਕਿਸੇ ਵੀ ਖੇਡ ਨਾਲ ਸਾਡੇ ਸਰੀਰ ਨੂੰ ਖੁਸ਼ ਕਰ ਦੇਣ ਵਾਲੀ ਥਕਾਵਟ ਪੈਦਾ ਹੁੰਦੀ ਹੈ। ਇਸ ਨਾਲ ਜਿੱਥੇ ਨੋਜਵਾਨਾਂ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਦੂਰ ਰੱਖਿਆ ਜਾ ਸਕਦਾ ਹੈ, ਉੱਥੇ ਨਾਲ ਹੀ ਅੱਜ ਦੇ ਯੂ-ਟਿਊਬ, ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਜਮਾਨੇ ਵਿੱਚ ਬੱਚਿਆਂ ਨੂੰ ਮੋਬਾਇਲ ਦੀ ਬੁਰੀ ਲੱਤ ਤੋਂ ਵੀ ਕਾਫ ਹੱਦ ਤੱਕ ਬਚਾਇਆ ਜਾ ਸਕਦਾ ਹੈ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਸਰੇ ਚਰਨ ਤਹਿਤ ਫਰੀਦਕੋਟ ਵਿਖੇ ਰਿਲੇਅ ਟਾਰਚ ਦਾ ਭਰਵਾਂ ਸਵਾਗਤ ਕਰਦਿਆਂ ਕੀਤਾ।ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਇਨ੍ਹਾਂ ਖੇਡਾਂ ਨੂੰ ਪ੍ਰਫੁਲਿੱਤ ਕਰਨ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਇਨ੍ਹਾਂ ਖੇਡਾਂ ਦਾ ਅਹਿਮ ਯੋਗਦਾਨ ਹੈ।

ਉਨ੍ਹਾਂ  ਦੱਸਿਆ ਕਿ ਪਿਛਲੇ ਦਿਨੀਂ ਪੈਰਿਸ ਓਲੰਪਿਕਸ ਵਿੱਚ ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਨੋਜਵਾਨਾਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਖੇਡਾਂ ਵਿੱਚ ਮੱਲਾਂ ਮਾਰੀਆਂ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਵਾਲੇ ਬੱਚੇ ਬੱਚੀਆਂ ਅਤੇ ਨੋਜਵਾਨਾਂ ਨੂੰ ਵਿਸ਼ਵ ਪੱਧਰ ਤੇ ਹੋਣ ਵਾਲੀਆਂ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੋਤਸਾਹਣ ਮਿਲਦਾ ਹੈ।

ਸਪੀਕਰ ਵਿਧਾਨ ਸਭਾ ਤੋਂ ਇਲਾਵਾ ਇਸ ਰਿਲੇਅ ਟਾਰਚ ਦਾ ਹਰ ਆਮ ਅਤੇ ਖਾਸ ਤੋਂ ਇਲਾਵਾ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਵੀ ਆਪਣੇ ਪਿੰਡ ਢਿੱਲਵਾਂ ਵਿਖੇ ਸਰਕਾਰੀ ਸਕੂਲ ਦੇ ਬੱਚਿਆਂ ਦੀ ਹਾਜ਼ਰੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਮਸ਼ਾਲ ਬੱਚਿਆ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣ ਲਈ ਮਿਸਾਲ ਬਣ ਰਹੀ ਹੈ।

ਖੇਡ ਵਿਭਾਗ ਦੇ ਨੁੰਮਾਇੰਦਿਆਂ, ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਅਤੇ ਵੱਖ ਵੱਖ ਵਿਭਾਗ ਦੇ ਨੁੰਮਾਇਦਿਆਂ ਵੱਲੋਂ ਇਸ ਰਿਲੇਅ ਟਾਰਚ ਦਾ ਸਵਾਗਤ ਕਰਕੇ, ਸ਼ਹਿਰ ਦੀਆਂ ਵੱਖ ਵੱਖ ਸੜਕਾਂ ਤੋਂ ਹੁੰਦੇ ਹੋਏ ਨਹਿਰੂ ਸਟੇਡੀਅਮ ਵਿਖੇ ਇੱਕ ਪ੍ਰੋਗਰਾਮ ਉਪਰੰਤ ਇਸ ਨੂੰ ਜਿਲ੍ਹਾ ਫਾਜਿਲਕਾ ਦੇ ਨੁੰਮਾਇੰਦਿਆਂ ਨੂੰ ਦੇ ਦਿੱਤਾ ਗਿਆ।

ਖੇਡ ਵਿਭਾਗ ਦੇ ਨੁੰਮਾਇੰਦਿਆਂ ਨੇ ਦੱਸਿਆ ਕਿ ਇਸ ਮਿਸ਼ਾਲ ਦਾ ਮੁੱਖ ਮਕਸਦ ਹਰ ਵਰਗ ਦੇ ਲੋਕਾਂ ਵਿੱਚ ਖੇਡਾਂ ਦਾ ਜਜ਼ਬਾ ਪੈਦਾ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।

Leave a Reply

Your email address will not be published. Required fields are marked *