ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਇਟ ferozepur.nic.in ਅਤੇ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ਼ District Public Relations Office Ferozepur ’ਤੇ ਵੇਖੀ ਜਾ ਸਕਦੀ ਹੈ – ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 27 ਸਤੰਬਰ:
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਲਖਵਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਸਬੰਧੀ ਜ਼ਿਲ੍ਹੇ ਦੀਆਂ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜਨਤਕ ਕੀਤੀ ਗਈ ਹੈ।
 ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਛੇ ਬਲਾਕ ਫ਼ਿਰੋਜ਼ਪੁਰ, ਘੱਲ ਖੁਰਦ, ਗੁਰੂਹਰਸਹਾਏ, ਮੱਖੂ, ਮਮਦੋਟ ਅਤੇ ਜ਼ੀਰਾ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ferozepur.nic.in (ferozepur.nic.in-Election-https://ferozepur.nic.in/category-wise-gram-panchayat-for-election-2024/) ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ ਦੇ ਸ਼ੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ (District Public Relations Office Ferozepur) ’ਤੇ ਵੇਖੀ ਜਾ ਸਕਦੀ ਹੈ।

Leave a Reply

Your email address will not be published. Required fields are marked *