Tuesday, March 17
Shadow

ਸਵੀਪ ਟੀਮ ਵੱਲੋਂ ਦੁਕਾਨਾਂ ਅਤੇ ਗਲੀ ਮੁਹੱਲਿਆਂ ਵਿਖੇ ਜਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ

ਜਲਾਲਾਬਾਦ 25 ਮਈ

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਜਾਰੀ ਹਨ।

ਵੋਟਰ ਜਾਗਰੂਕਤਾ ਲਈ ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਅਮਰਦੀਪ ਬਾਲੀ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਹੁਸ਼ਿਆਰ ਸਿੰਘ ਦਰਗਨ, ਸ਼੍ਰੀ ਸਤਨਾਮ ਸਿੰਘ, ਸ਼੍ਰੀ ਰਮਨਦੀਪ ਸਿੰਘ ਦੇ ਸਹਿਯੋਗ ਨਾਲ ਟੀਮ ਵੱਲੋਂ ਡੋਰ ਟੂ ਡੋਰ ਜਲਾਲਾਬਾਦ ਵਿੱਚ ਵੱਖ-ਵੱਖ ਕਿਸਮਾਂ ਦੀਆਂ ਦੁਕਾਨਾਂ ਅਤੇ ਗਲੀ ਮੁਹੱਲਿਆਂ ਵਿਖੇ ਜਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ ਗਿਆ।

ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

Leave a Reply

Your email address will not be published. Required fields are marked *