Tuesday, October 20
Shadow

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੀਆਂ ਜਾਗਰੂਕ

ਫਾਜ਼ਿਲਕਾ, 19 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਹਿੱਤ ਜਾਗਰੂਕ ਵੈਨਾ ਪਿੰਡਾਂ ਵਿੱਚ ਭੇਜੀਆਂ ਗਈਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਵੀ ਕਿਸਾਨਾਂ ਨਾਲ ਪਿੰਡਾਂ ਤੇ ਖੇਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੇ ਹਨ।
      ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਤਾਜ਼ਾ ਪੱਟੀ, ਬੱਲੂਆਣਾ, ਰਾਮਗੜ੍ਹ, ਪੱਟੀਬਿੱਲਾ, ਦਲਮੀਰਖੇੜਾ, ਲਾਲੋਵਾਲੀ, ਜੋੜਕੀ ਕੰਕਰਵਾਲੀ, ਬਹਿਕ ਖਾਸ, ਅਭੁੱਨ, ਛੱਪੜੀ ਵਾਲਾ, ਹੀਰਾਂਵਾਲੀ, ਘੱਲੂ, ਚੱਕ ਖਿਓ ਵਾਲਾ, ਮਹੂਆਣਾ ਬੋਦਲਾ, ਰਾਮਸਰਾ, ਖੀਰਪੁਰ, ਵਾਹਵ ਵਾਲਾ, ਮੰਨੇਵਾਲਾ, ਬਾਹਮਣੀ, ਚੱਕ ਪੁਨਾ ਵਾਲੀ, ਖੂਬਨ, ਮੋਹਰ ਸਿੰਘ ਵਾਲਾ, ਆਲਮਗੜ੍ਹ, ਰਾਜਪੁਰਾ, ਆਹਲ ਬੋਦਲਾ, ਰੋਹੇੜਿਆਂ ਵਾਲੀ, ਮੌਜਮ, ਝੋਕ ਡਿੱਪੂ ਲਾਣਾ, ਬਹਿਕ ਖਾਸ, ਜੋੜਕੀ ਅੰਧੇਵਾਲੀ, ਗੱਡਾਡੋਬ, ਲੱਧੂ ਵਾਲਾ,  ਗਿਦੜਾਂ ਵਾਲੀ, ਓਜਾ ਵਾਲੀ, ਬੇਗਾਵਾਲੀ ਆਦਿ ਪਿੰਡਾਂ ਵਿੱਚ ਪਹੁੰਚ ਗਏ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਪ੍ਰੇਰਿਤ ਕੀਤਾ ਗਿਆ ਅਤੇ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ|
       ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਿੰਡਾਂ ਵਿਚ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਵੀ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਇਸ ਦਾ ਸਹੀ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ। ਉਹਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਮੁਸ਼ਕਿਲ ਆ ਰਹੀ ਹੈ ਤਾਂ ਉਹ  ਆਪਣੇ ਪਿੰਡ ਨਾਲ ਸੰਬੰਧਿਤ ਨੋਡਲ ਅਫਸਰ ਨਾਲ ਸੰਪਰਕ ਜਰੂਰ ਕਰਨ|

Leave a Reply

Your email address will not be published. Required fields are marked *