ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਕੇ ਸਿਹਤਮੰਦ ਪੰਜਾਬ ਸਿਰਜ ਰਹੀ ਹੈ-ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ

ਧਰਮਕੋਟ, 30 ਮਈ,
 ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੌਰਾਨ ਧਰਮਕੋਟ ਦੇ ਠੂਠਗੜ, ਫਿਰੋਜ਼ ਵਾਲਾ ਬਾਡਾ ਦੇ ਲੋਕਾਂ ਨੇ ਵਿਧਾਇਕ ਦਵਿੰਦਰਜੀਤ ਸਿੰਘ ਢੋਂਸ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ।
 ਇਸ ਮੌਕੇ ਵਿਧਾਇਕ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਹਨਾਂ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਵਿਧਾਇਕ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ । ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।
 ਉਹਨਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸ਼ੈਅ ਨਹੀਂ ਹੈ। ਸਰਕਾਰ ਨੇ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾ
 ਨੂੰ ਪੂਰੀ ਖੁੱਲ੍ਹ ਦਿੱਤੀ ਹੈ ਕਿ ਨਸ਼ਿਆਂ ਦਾ ਵਪਾਰੀ ਭਾਵੇਂ ਕਿਸੇ ਵੀ ਪਰਿਵਾਰ ਨਾਲ ਸਬੰਧ ਰੱਖਦਾ ਹੋਵੇ ਉਸਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।

Leave a Reply

Your email address will not be published. Required fields are marked *