ਛੱਪੜਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਿਜਲੀ ਦੀਆਂ ਮੋਟਰਾਂ ਹੋਣੀਆਂ ਚਾਹੀਦੀਆਂ ਹਨ ਚਾਲੂ ਹਾਲਤ ਵਿੱਚ — ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ
ਜਿਲ੍ਹੇ ਵਿੱਚ ਚੱਲ ਵੱਖ-ਵੱਖ ਤਰ੍ਹਾਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ ਨੂੰ ਸਖਤ ਹਦਾਇਤ ਕੀਤੀ ਕਿ ਬਾਰਸ਼ ਸੀਜਨ ਤੋਂ ਪਹਿਲਾਂ-ਪਹਿਲਾਂ ਸਾਰੇ ਛੱਪੜਾਂ ਤੇ ਬਿਜਲੀ ਦੀਆਂ ਮੋਟਰਾਂ ਨੂੰ ਚਾਲੂ ਹਾਲਤ ਵਿੱਚ ਰੱਖੀਆਂ ਜਾਣ।
ਉਹਨਾਂ ਪੀ.ਐਸ.ਪੀ.ਸੀ.ਐਲ ਵਿਭਾਗ ਨੂੰ ਹਦਾਇਤ ਕੀਤੀ ਕਿ ਛੱਪੜਾਂ ਦੇ ਪਾਣੀ ਦੀ ਨਿਕਾਸੀ ਲਈ ਜਿੱਥੇ ਕਿਤੇ ਮੋਟਰ ਦਾ ਕੁਨੈਕਸ਼ਨ ਡਿਸਕੁਨੈਕਟ ਹੋ ਗਿਆ ਹੈ, ਉਥੇ ਬਿਜਲੀ ਦੀ ਸਪਲਾਈ ਮੁਹੱਈਆ ਕੀਤੀ ਜਾਵੇ ਅਤੇ ਇਸ ਸਬੰਧ ਵਿੱਚ  ਸਬੰਧਿਤ ਹਲਕੇ ਦੇ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਜਰੂਰੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਸਬੰਧੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਦੌਰਾਨ ਉਹਨਾਂ ਸ਼ਹਿਰੀ ਅਤੇ ਪੇਂਡੂ ਵਾਟਰ ਸਪਲਾਈ ਅਤੇ ਨਹਿਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਪਾਣੀ ਨਾਲ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਣ ਲਈ ਹੈਵੀ ਮੈਟਲ ਟੈਸਟਿੰਗ ਡੇਮੋਨਸਟ੍ਰੇਸ਼ਨ ਫਾਰਮ ਕਮ ਟ੍ਰੇਨਿੰਗ ਸੈਂਟਰ ਈਨਾ ਖੇੜਾ ਤੋਂ ਸਮੇਂ-ਸਮੇਂ ਤੇ ਜਰੂਰ ਚੈਕ ਕਰਵਾਉਂਦੇ ਰਹਿਣ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮਿਲ ਸਕੇ।
ਉਹਨਾਂ ਵਾਟਰ ਸਪਲਾਈ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ, ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ,ਸਰਕਾਰੀ ਦਫਤਰਾਂ ਤੋਂ ਇਲਾਵਾ ਸੇਵਾ ਕੇਂਦਰਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਲੋੜੀਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਮੀਟਿੰਗ ਦੌਰਾਨ ਉਹਨਾਂ ਪੀ.ਡਬਲਯੂ.ਡੀ. ਐਂਡ ਬੀ.ਐਂਡ ਆਰ., ਮੰਡੀ ਬ ੋਰਡ ਅਤੇ ਨੈਸ਼ਨਲ ਹਾਈਵੇਜ ਨੂੰ ਹਦਾਇਤ ਕੀਤੀ ਕਿ ਜੇਕਰ ਕਿਤੇ ਸੜਕ ਕਿਸੇ ਕਾਰਨ ਟੁੱਟ ਜਾਂਦੀ ਹੈ ਤਾਂ ਰੋਡ ਸੈਫਟੀ ਐਂਡ ਸਕਿਉਰਟੀ ਐਕਟ ਦੇ ਤਹਿਤ  ਲੋਕਾਂ ਦੀ  ਜਾਨੀ ਅਤੇ ਮਾਲੀ ਨੁਕਸਾਨ ਦੀ ਰੋਕਥਾਮ ਲਈ ਇੱਥੇ ਸੜਕ ਸੁਰੱਖਿਆ ਦੇ ਜਰੂਰ ਨਿਸ਼ਾਨ ਲਗਾਏ ਜਾਣ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀਮਤੀ ਬਲਜੀਤ ਕੌਰ, ਡਾ. ਸੰਜੀਵ ਕੁਮਾਰ, ਡਾ. ਅਜੀਤਪਾਲ ਸਿੰਘ ਐਸ.ਡੀ.ਐਮਜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *