ਫ਼ਰੀਦਕੋਟ 2 ਮਈ,2025
ਮੌਸਮ ਦੇ ਬਦਲਦੇ ਮਿਜਾਜ਼ ਕਾਰਨ ਆ ਰਹੀਆਂ ਔਕੜਾਂ ਦੇ ਬਾਵਜੂਦ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਜਾਰੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 464868 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜਿਸ ਵਿੱਚੋਂ 462836 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 97488 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 99830 ਮੀਟ੍ਰਿਕ ਟਨ, ਪਨਸਪ ਵੱਲੋਂ 94200 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 57895 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 113424 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਹੁਣ ਤੱਕ 301794 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 819.92 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ।