ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਬਠਿੰਡਾ,21 ਫਰਵਰੀ: ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨੇਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਅਰਬਨ ਡਿਪੈਲਮੈਂਟ, ਪੇਂਡੂ ਵਿਕਾਸ ਕਮੇਟੀ, ਉਦਯੋਗ ਵਿਭਾਗ, ਭੂਮੀ ਰੱਖਿਆ ਵਿਭਾਗ, ਸੀਵਰੇਜ਼ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ, ਲੇਬਰ ਵਿਭਾਗ, ਪੀ.ਐਸ.ਪੀ.ਸੀ.ਐਲ ਵਿਭਾਗ, ਡਾਇਰੀ ਵਿਭਾਗ, ਖੇਤੀਬਾੜੀ ਵਿਭਾਗ, ਬਾਗਵਾਨੀ ਵਿਭਾਗ, ਸਹਿਕਾਰੀ ਸੇਵਾਵਾਂ, ਡੀ.ਐਮ.ਡੀ.ਆਈ.ਸੀ, ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਆਦਿ ਵਿਭਾਗਾਂ ਨਾਲ ਸਬੰਧਤ ਜ਼ਿਲ੍ਹੇ ‘ਚ ਵੱਖ-ਵੱਖ ਤਰ੍ਹਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆ ਕੋਲੋਂ ਬਾਰੀਕੀ ਨਾਲ ਜਾਣਿਆ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਬਣ ਰਹੇ ਨਵੇਂ ਮੁਹੱਲਾਂ ਕਲੀਨਿਕਾਂ, ਸੜਕਾਂ, ਪੁਲਾ, ਪੀਣ ਵਾਲੇ ਪਾਣੀ ਲਈ ਬਣਾਏ ਜਾ ਰਹੇ ਜਲ ਘਰਾਂ ਸਬੰਧੀ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆ ਨੂੰ ਕਿਹਾ ਕਿ ਨਿਰਮਾਣ ਅਧੀਨ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ। ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।

 ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਨਾਲ ਸਬੰਧਤ ਕਾਰਜਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਆਉਣ ਵਾਲੀ ਕਣਕ ਦੀ ਖਰੀਦ ਨੂੰ ਮੁੱਖ ਰੱਖਦਿਆ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਅਤੇ ਖਰੀਦ ਕੇਦਰਾਂ ‘ਚ ਅਗਾਊ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ, ਤਾਂ ਜੋ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ।

ਇਸ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਸ੍ਰੀ ਅੰਮਿਤ ਲਾਲ ਅਗਰਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ. ਬਰਿੰਦਰ ਸਿੰਘ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਸ.ਪ੍ਰੀਤ ਮਹਿੰਦਰ ਸਿੰਘ ਬਰਾੜ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *