ਸ੍ਰੀ ਮੁਕਤਸਰ ਸਾਹਿਬ 2 ਮਾਰਚ
ਪੰਜਾਬ ਸਰਕਾਰ ਵਲੋਂ ਨਸਿ਼ਆਂ ਦੀ ਰੋਕਥਾਮ ਕਰਨ ਲਈ “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਤਹਿਤ ਸਖਤ ਕਦਮ ਚੁੱਕੇ ਜਾ ਰਹੇ ਹਨ, ਇਹ ਜਾਣਕਾਰੀ ਸ੍ਰੀ ਬਾਬੂ ਲਾਲ ਮੀਨਾ ਆਈ.ਜੀ. (ਇੰਟੈਲੀਜੈਂਸ) ਨੇ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਪੁਲਿਸ ਵਿਭਾਗ ਵਲੋਂ ਵੱਖ—ਵੱਖ ਥਾਵਾਂ ਤੇ ਚਲਾਇਆ ਜਾ ਰਿਹਾ ਸਰਚ ਅਭਿਆਨ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਉਹਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ੇ ਵੇਚਣ ਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ।
ਉਹਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੀ ਤਿੰਨ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿੱਚ ਦੋ—ਦੋ ਥਾਵਾਂ ਤੇ ਪੁਲਿਸ ਵਲੋਂ ਨਸਿ਼ਆਂ ਦੀ ਭਾਲ ਕੀਤੀ ਜਾ ਰਹੀ ਹੈ।
ਉਹਨਾਂ ਅੱਗੇ ਦੱਸਿਆ ਕਿ ਸਮੁੱਚੇ ਸਰਚ ਅਭਿਆਨ ਦੌਰਾਨ 3 ਐਸ.ਪੀ.,4 ਡੀ.ਐਸ.ਪੀ., 11 ਐਸ.ਐਚ.ਓ ਦੀ ਅਗਵਾਈ ਵਿੱਚ 350 ਪੁਲਿਸ ਕਰਮਚਾਰੀਆਂ ਵਲੋਂ ਗਿੱਦੜਬਾਹਾ ਸਬ ਡਵੀਜਨ ਦੇ ਬੈਂਟਾਬਾਦ ਏਰੀਆ, ਅੰਬੇਦਕਰ ਨਗਰ, ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ, ਗਾਂਧੀ ਬਸਤੀ, ਲੰਬੀ ਥਾਨੇ ਅਧੀਨ ਪੈਂਦੇ ਪਿੰਡ ਚੰਨੂ ਅਤੇ ਮਿੱਡਾ, ਲੱਖੇਵਾਲੀ ਅਤੇ ਸਦਰ ਮਲੋਟ ਵਿੱਚ ਅਬੁਲ ਖੁਰਾਣਾ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ।
ਇਸ ਮੌਕੇ ਤੇ ਸ੍ਰੀ ਅਖਿਲ ਚੌਧਰੀ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹੇ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਬਖਸਿ਼ਆਂ ਨਹੀਂ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਅੱਗੇ ਦੱਸਿਆ ਕਿ “ ਯੁੱਧ ਨਸ਼ੇ ਵਿਰੁੱਧ” ਅਪਰੇਸ਼ਨ ਤਹਿਤ ਜਿ਼ਲ੍ਹੇ ਵਿੱਚ ਪਹਿਲੇ ਦਿਨ 16 ਪਰਚੇ ਦਰਜ ਕੀਤੇ ਗਏ ਅਤੇ 20 ਨਸ਼ੇ ਤਸਕਰ ਕਾਬੂ ਕੀਤੇ ਗਏ। ਇਸ ਸਰਚ ਅਭਿਆਨ ਤਹਿਤ ਪੁਲਿਸ ਨੇ 800 ਨਸ਼ੀਲੀਆਂ ਗੋਲੀਆਂ, 35 ਬੋਤਲਾਂ ਨਜਾਇਜ ਸ਼ਰਾਬ, 150 ਲੀਟਰ ਲਾਹਣ, 35 ਗ੍ਰਾਮ ਹੈਰੋਇਨ ਅਤੇ ਇੱਕ ਲੱਖ ਡਰੱਗ ਮਨੀ ਜਬਤ ਕੀਤੀ ਹੈ।
ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਨਸ਼ੇ ਵੇਚਣ ਵਾਲਿਆਂ ਸਬੰਧੀ ਜਾਣਕਾਰੀ ਦਿੰਦਾ ਹੈ, ਤਾਂ ਉਸਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੀ ਭੈੜੀ ਆਦਤ ਤੋਂ ਬਚਾਇਆ ਜਾ ਸਕੇ।
ਉਹਨਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਨਸ਼ੇ ਵਰਗੀ ਭੈੜੀ ਬਿਮਾਰੀ ਤੋਂ ਬਚਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਜਾਗਰੂਕਤਾਂ ਕੈਂਪ ਅਤੇ ਖੇਡ ਮੇਲੇ ਵੀ ਕਰਵਾਏ ਜਾ ਰਹੇ ਹਨ।
ਨਸਿ਼ਆਂ ਦੀ ਰੋਕਥਾਮ ਲਈ ਪੁਲਿਸ ਪ੍ਰਸ਼ਾਸਨ ਵਲੋਂ ਜਿ਼ਲ੍ਹੇ ਦੇ ਵੱਖ—ਵੱਖ ਖੇਤਰਾਂ ਵਿੱਚ ਚਲਾਇਆ ਗਿਆ

