ਫਾਜ਼ਿਲਕਾ 16 ਨਵੰਬਰ
ਪਿੰਡ ਆਸਫ ਵਾਲਾ ਵਿਖੇ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੀ ਲੰਬੇ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ 7 ਲੱਖ ਦੀ ਲਾਗਤ ਨਾਲ ਪਾਈਪ ਲਾਈਨ ਪਾਉਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਦੇ ਵਸਨੀਕਾਂ ਨੂੰ ਕਾਫੀ ਰਾਹਤ ਮਿਲੇਗੀ।
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਨੂੰ ਵਿਕਾਸ ਦੀਆਂ ਲੀਹਂਾ ਵੱਲ ਲਿਜਾਉਣ ਦੀ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਪਾਣੀ ਦੀ ਯੋਜਨਾਬੱਧ ਤਰੀਕੇ ਨਾਲ ਨਿਕਾਸੀ ਹੋਣ ਨਾਲ ਬਿਮਾਰੀਆਂ ਦੀ ਪੈਦਾਵਾਰ ਨਹੀਂ ਹੋਵੇਗੀ ਤੇ ਪਾਣੀ ਦਾ ਫੈਲਾਅ ਨਹੀਂ ਹੋਵੇਗਾ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸ੍ਰੀ ਸਵਨਾ ਨੇ ਕਿਹਾ ਕਿ ਪਿੰਡ ਵਿਖੇ ਪਾਈਪ ਲਾਈਨ ਪਾਉਣ ਦੇ ਕੰਮ ਦਾ ਜਿਥੇ ਨੀਂਹ ਪੱਥਰ ਰੱਖਿਆ ਗਿਆ ਹੈ ਉਥੇ ਅਧਿਕਾਰੀਆਂ ਨੂੰ ਜਲਦ ਨੇਪਰੇ ਚਾੜਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਵਿਕਾਸ ਕਾਰਜ ਕਰਨ ਵਿਚ ਉਚ ਗੁਣਵਤਾ ਦਾ ਮਟੀਰੀਅਲ ਵਰਤਿਆ ਜਾਵੇ, ਘਟੀਆਂ ਮਟੀਰੀਅਲ ਦੀ ਵਰਤੋਂ ਕਰਨ ਵਾਲਿਆਂ ਖਿਲਾਫ ਕਾਰਵਾਈ ਆਰੰਭੀ ਜਾਵੇਗੀ।
ਇਸ ਮੌਕੇ ਸਰਪੰਚ ਆਸ਼ਾ ਰਾਣੀ, ਜਗਰੂਪ ਸਿੰਘ ਬਲਾਕ ਪ੍ਰਧਾਨ, ਬਗੀਚਾ ਸਿੰਘ, ਕਿਕਰ ਸਿੰਘ, ਸਰਪੰਚ ਗਗਨਦੀਪ ਸਿੰਘ ਸਿੱਧੂ, ਬੀਰਬਲ ਸਿੰਘ ਘੁਰਕਾ, ਵਿਜੈ ਕੁਮਾਰ ਤੇ ਹਰਜੀਤ ਸਿੰਘ ਸਵਨਾ ਮੌਜੂਦ ਸਨ।