ਆਟੋ ਚਾਲਕਾ ਨੂੰ ਟ੍ਰੈਫਿਕ ਨਿਯਮਾਂ ਦੀ ਦਿੱਤੀ ਜਾਣਕਾਰੀ

ਅੰਮ੍ਰਿਤਸਰ 1 ਮਾਰਚ 2024—

ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਅਤੇ ਏ.ਸੀ.ਪੀ. ਸ੍ਰੀ ਤੇਜਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਆਟੋ ਰਿਕਸ਼ਾ ਸਟੈਂਡ ਰਾਮ ਤਲਾਈ ਚੌਂਕ ਅੰਮ੍ਰਿਤਸਰ ਵਿਖੇ ਆਟੋ ਚਾਲਕਾ ਨਾਲ ਟ੍ਰੈਫਿਕ ਵਰਕਸ਼ਾਪ ਲਗਾਈ। ਉਹਨਾਂ ਨੂੰ ਟ੍ਰੈਫਿਕ ਨਿਯਮਾ ਬਾਰੇ ਜਾਗਰੂਕ ਕੀਤਾ ਅਤੇ ਲੇਨ ਵਿਚ ਚੱਲਣ ਲਈ ਦੱਸਿਆ ਗਿਆ। ਉਨਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਆਪਣੇ ਡਾਕੂਮੈਂਟ ਪੂਰੇ ਕਰਨ ਅਤੇ ਵਰਦੀ ਪਾ ਕੇ ਆਟੋ ਚਲਾਉਣ। ਉਹਨਾਂ ਨੂੰ ਦੱਸਿਆ ਗਿਆ ਕੇ ਸਵਾਰੀ ਨੂੰ ਹਮੇਸ਼ਾ ਖੱਬੇ ਪਾਸੇ ਤੋ ਬਿਠਾਉਣਾ ਅਤੇ ਉਤਾਰਨਾ ਹੈ, ਆਟੋ ਵਿਚ ਬੈਠਣ ਤੋ ਬਾਅਦ ਸਵਾਰੀ ਨੂੰ ਆਪਣੇ ਸਮਾਨ ਦਾ ਧਿਆਨ ਰੱਖਣ ਲਈ ਕਹਿਣਾ ਹੈ। ਇਸ ਤੋ ਇਲਾਵਾ ਐਨ.ਜੀ.ਓ.ਪਬਲਿਕ ਪਾਵਰ ਮਿਸ਼ਨ ਨਾਲ ਮਿਲ ਕੇ ਰਾਮ ਤਲਾਈ ਚੌਂਕ ਵਿਚ ਆਮ ਪਬਲਿਕ ਨੂੰ ਟ੍ਰੈਫਿਕ ਨਿਯਮਾ ਤੋਂ ਜਾਗਰੂਕ ਕੀਤਾ। ਉਹਨਾਂ ਨੂੰ ਟ੍ਰੈਫਿਕ ਨਿਯਮਾ ਨੂੰ ਦਰਸਾਉਂਦੇ ਪੈਂਫਲੇਟ ਵੰਡੇ ਗਏ ਅਤੇ ਲੋਕਾ ਨੂੰ ਟੂ ਵ੍ਹੀਲਰ ਚਲਾਉਂਦੇ ਸਮੇ ਹੈਲਮੇਟ ਅਤੇ ਫੋਰ ਵ੍ਹੀਲਰ ਚਲਾਉਂਦੇ ਸਮੇ ਸੀਟ ਬੈਲਟ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।

Leave a Reply

Your email address will not be published. Required fields are marked *