Shadow

ਐੱਸ.ਆਈ.ਆਰ. ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੀ.ਐੱਲ.ਓਜ਼ ਅਤੇ ਬੀ.ਐੱਲ.ਏ.-1 ਦੀ ਸਿਖਲਾਈ ਕਰਵਾਈ

ਫਰੀਦਕੋਟ 15 ਜੂਨ- ਜ਼ਿਲ੍ਹਾ ਚੋਣ ਤਹਿਸੀਲਦਾਰ ਮੈਡਮ ਪੂਨਮ ਸਿੱਧੂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਲਈ ਜਾਰੀ ਕੀਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) ਦੇ ਸ਼ਡਿਊਲ ਤਹਿਤ ਮਿਤੀ 25.06.2026 ਤੋਂ ਜ਼ਿਲ੍ਹੇ ਵਿੱਚ ਐੱਸ.ਆਈ.ਆਰ. ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 88-ਕੋਟਕਪੂਰਾ ਵਿੱਚ ਪੈਂਦੇ 167 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਅਤੇ ਬੂਥ ਲੈਵਲ ਏਜੰਟ-1 (ਬੀ.ਐੱਲ.ਏ.-1) ਨੂੰ ਐੱਸ.ਆਈ.ਆਰ. ਨਾਲ ਸਬੰਧਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਰਵਾਈ ਗਈ।

ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ-1 (ਬੀ.ਐੱਲ.ਏ.-1) ਨੇ ਵੀ ਭਾਗ ਲਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮਨਦੀਪ ਸਿੰਘ ਮੋਰਾਂਵਾਲੀ, ਬਹੁਜਨ ਸਮਾਜ ਪਾਰਟੀ ਵੱਲੋਂ ਸ੍ਰੀ ਵਰਿੰਦਰ ਸਿੰਘ ਅਤੇ ਸੀ.ਪੀ.ਆਈ. (ਐੱਮ) ਪਾਰਟੀ ਵੱਲੋਂ ਸ੍ਰੀ ਨਛੱਤਰ ਸਿੰਘ ਅਤੇ ਸ੍ਰੀ ਠਾਕਰ ਸਿੰਘ ਹਾਜ਼ਰ ਰਹੇ।

ਚੋਣ ਤਹਿਸੀਲਦਾਰ ਵੱਲੋਂ ਦੱਸਿਆ ਗਿਆ ਕਿ ਇਹ ਟ੍ਰੇਨਿੰਗ ਵਿਧਾਨ ਸਭਾ ਚੋਣ ਹਲਕਾ 88-ਕੋਟਕਪੂਰਾ ਦੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਲਈ ਦੋ ਬੈਚਾਂ ਵਿੱਚ ਮਿਤੀ 15.06.2026 ਨੂੰ ਜ਼ਿਲ੍ਹਾ ਚੋਣ ਅਫ਼ਸਰ ਫਰੀਦਕੋਟ ਦੀ ਨਿਗਰਾਨੀ ਹੇਠ ਅਸ਼ੋਕ ਚੱਕਰ ਹਾਲ ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਕਰਵਾਈ ਗਈ। ਟ੍ਰੇਨਿੰਗ ਦੌਰਾਨ ਐੱਸ.ਆਈ.ਆਰ. ਪ੍ਰੋਗਰਾਮ ਦੀਆਂ ਹਦਾਇਤਾਂ, ਵੋਟਰ ਵੇਰਵਿਆਂ ਦੀ ਪੁਸ਼ਟੀ, ਘਰ-ਘਰ ਸਰਵੇਖਣ, ਦਾਅਵੇ ਅਤੇ ਇਤਰਾਜ਼ਾਂ ਦੀ ਪ੍ਰਕਿਰਿਆ ਅਤੇ ਹੋਰ ਚੋਣੀ ਕਾਰਵਾਈਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਇਹ ਟ੍ਰੇਨਿੰਗ ਸ੍ਰੀ ਪਰਮਿੰਦਰ ਸਿੰਘ ਤਹਿਸੀਲਦਾਰ-ਕਮ-ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਅਤੇ ਅਸੈਂਬਲੀ ਲੈਵਲ ਮਾਸਟਰ ਟ੍ਰੇਨਰਾਂ (ਏ.ਐੱਲ.ਐੱਮ.ਟੀਜ਼.) ਸ੍ਰੀ ਜਸਪ੍ਰੀਤ ਸਿੰਘ, ਸ੍ਰੀ ਵਿੱਕੀ ਸਿੰਘ, ਸ੍ਰੀ ਅਮਲੋਕ ਸਿੰਘ ਸਿੱਧੂ, ਸ੍ਰੀ ਜਸਪਾਲ ਸਿੰਘ, ਸ੍ਰੀ ਪੂਰਨ ਨਾਥ, ਸ੍ਰੀ ਸੁਰਿੰਦਰ ਕੁਮਾਰ, ਸ੍ਰੀ ਜਸਜੀਤ ਸਿੰਘ, ਸ੍ਰੀ ਸੰਦੀਪ ਦਿਓੜਾ, ਸ੍ਰੀ ਅਮਨਦੀਪ ਦਿਓੜਾ ਅਤੇ ਸ੍ਰੀ ਸਪਰਜਨ ਜੌਹਨ ਕੋਟਕਪੂਰਾ ਵੱਲੋਂ ਕਰਵਾਈ ਗਈ।

ਜ਼ਿਲ੍ਹਾ ਚੋਣ ਤਹਿਸੀਲਦਾਰ ਨੇ ਦੱਸਿਆ ਕਿ ਐੱਸ.ਆਈ.ਆਰ. ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਵਿਧਾਨ ਸਭਾ ਹਲਕਾ ਪੱਧਰ ’ਤੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਗਠਿਤ ਹੈਲਪ ਡੈਸਕ ਅਤੇ ਸ਼ਿਕਾਇਤ ਨਿਵਾਰਨ ਸੈੱਲ ਨਾਲ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਅਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਣ।

Leave a Reply

Your email address will not be published. Required fields are marked *