ਫਾਜ਼ਿਲਕਾ, 8 ਫਰਵਰੀ
ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਮਿਤੀ 13 ਫਰਵਰੀ 2024 ਨੂੰ ਜਿਲ੍ਹਾ ਫਾਜਿਲਕਾ ਵਿੱਚ ਨਵਾ ਸਿਵਲ ਹਸਪਤਾਲ ਫਾਜਿਲਕਾ ਵਿਖੇ ਦਿਵਿਆਂਗਜਨਾਂ ਲਈ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ।
ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਰਾਜਕਿਰਨ ਨੇ ਦੱਸਿਆ ਕਿ ਦਿਵਿਆਂਗਜਨਾਂ ਲਈ ਸਿਵਲ ਸਰਜਨ ਫਾਜਿਲਕਾ ਦੀ ਟੀਮ ਵੱਲੋਂ ਮੁਫਤ ਸਿਹਤ ਨਿਰੀਖਣ ਕੀਤਾ ਜਾਵੇਗਾ ਅਤੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣਗੇ। ਇਸ ਤੋਂ ਇਲਾਵਾ ਦਿਵਿਆਂਗਜਨਾਂ ਲਈ ਵਿਸ਼ੇਸ਼ ਤੌਰ ਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 50 ਪ੍ਰਤੀਸ਼ਤ ਤੋਂ ਵੱਧ ਦਿਵਿਆਂਗਤਾ ਵਾਲੇ ਦਿਵਿਆਂਗਜਨਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ, ਇਸ ਲਈ ਜੋ ਦਿਵਿਆਂਗਜਨ ਪੈਨਸ਼ਨ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਫਾਰਮ ਭਰਵਾਉਣ ਲਈ ਆਧਾਰ ਕਾਰਡ, ਵੋਟਰ ਕਾਰਡ, ਬੈਂਕ ਖਾਤਾ, ਪਾਸਪੋਰਟ ਸਾਇਜ਼ ਫੋਟੋ ਨਾਲ ਲੈ ਕੇ ਆਉਣਾ ਲਾਜ਼ਮੀ ਬਣਾਉਣ।
ਉਨ੍ਹਾਂ ਕਿਹਾ ਕਿ ਯੂ.ਡੀ.ਆਈ.ਡੀ ਕਾਰਡ ਬਣਵਾਉਣ ਲਈ ਪ੍ਰਾਰਥੀ ਆਪਣਾ ਪੁਰਾਣਾ ਦਿਵਿਆਂਗਤਾ ਸਰਟੀਫਿਕੇਟ ਤੇ ਆਧਾਰ ਕਾਰਡ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।