ਬਲਾਕ ਮਲੋਟਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ—3” ਤਹਿਤ ਬਲਾਕ ਪੱਧਰੀ ਖੇਡਾਂ ਅੰ—14, ਅੰ—17 ਅਤੇ ਅੰ—21 ਦੇ ਨਤੀਜੇ ਰਹੇ ਸ਼ਾਨਦਾਰ

ਮਲੋਟ / ਸ੍ਰੀ ਮੁਕਤਸਰ ਸਾਹਿਬ 7 ਸਤੰਬਰ
ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ—3 ਤਹਿਤ ਬਲਾਕ ਮਲੋਟ ਦੇ ਨਿਉਟਨ ਵਰਲਡ ਸਕੂਲ, ਮਲੋਟ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਜਾਰੀ ਰਹੇ।
ਇਸ ਸਬੰਧੀ ਸ਼੍ਰੀਮਤੀ ਅਨਿੰਦਰਵੀਰ ਕੌਰ ,ਜਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਬਲਾਕ ਮਲੋਟ ਵਿਖੇ ਪਹਿਲੇ ਅਤੇ ਦੂਜੇ ਦਿਨ ਅੰ—14, ਅੰ—17 ਅਤੇ ਅੰ—21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਦੇ ਖੇਡ ਮੁਕਾਬਲੇ ਕਰਵਾਏ ਗਏ।ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ(ਸ਼ੂਟਿੰਗ/ਸਮੇਸ਼ਿੰਗ), ਖੋ—ਖੋ,ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇਕਰਵਾਏ ਗਏ।ਇਨ੍ਹਾਂ ਖੇਡਾਂ ਵਿੱਚ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਾਲੇ ਖਿਡਾਰੀ ਜਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈ ਸਕਣਗੇ।ਇਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ।ਅਥਲੈਟਿਕਸ ਅੰ—21 ਗਰਲਜ ਸ਼ਾਟਪੁੱਟ ਈਵੇਂਟ ਵਿੱਚ ਬਲਜੀਤ ਕੌਰ ਨੇ ਪਹਿਲਾ ਸਥਾਨ , ਰਮਨਦੀਪ ਕੌਰ ਨੇ ਦੂਜਾ ਸਥਾਨ, ਹਰਮਨਜੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।ਅੰ—14 ਸ਼ਾਟਪੁਟ ਲੜਕਿਆਂ ਵਿੱਚ ਦਿਲਰਾਜ ਸਿੰਘ ਨੇ ਪਹਿਲਾ ਸਥਾਨ, ਆਰਿਅਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਅੰ—17 ਸਾਲ ਸ਼ਾਟਪੁੱਟ ਲੜਕਿਆਂ ਵਿੱਚ ਅਕਾਲਪ੍ਰੀਤ ਸਿੰਘ ਨੇ ਪਹਿਲਾ ਸਥਾਨ , ਵਿਸ਼ਵਜੀਤ ਸਿੰਘ ਨੇ ਦੂਜਾ ਸਥਾਨ, ਰਵਰਾਜਪਾਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਅਥਲੈਟਿਕਸ 1500 ਮੀਟਰ ਰੇਸ ਲੜਕੇ ਅੰ—21 ਉਮਰ ਵਰਗ ਵਿੱਚ ਖੁਸ਼ਦੀਪ ਸਿੰਘ ਪਹਿਲਾ ਸਥਾਨ, ਨਿਸ਼ਾਨ ਸਿੰਘ ਦੂਜਾ ਸਥਾਨ ਅਤੇ ਧੰਨਰਾਜ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 1500 ਮੀਟਰ ਲੜਕੀਆਂ ਦੀ ਰੇਸ ਵਿੱਚ ਗੋਰਾਬਾਈ ਨੇ ਪਹਿਲਾ ਸਥਾਨ, ਗਗਨਦੀਪ ਕੌਰ ਨੇ ਦੂਜਾ ਅਤੇ ਸਿਮਰਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਕਬੱਡੀ ਨੈਸ਼ਨਲ ਸਟਾਇਲ ਅੰ—14 ਲੜਕਿਆਂ ਵਿੱਚ ਸ.ਸ.ਸ.ਸ ਈਨਾਖੇੜਾ ਦੀ ਟੀਮ ਨੇ ਪਹਿਲਾ ਸਥਾਨ, ਸ.ਹ.ਸ ਕਰਮਗੜ੍ਹ ਦੀ ਟੀਮ ਨੇ ਦੂਜਾ ਸਥਾਨ,ਜੀ.ਟੀ.ਬੀ ਸ.ਸ.ਸਕੂਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ—17 ਨੈਸ਼ਨਲ ਸਟਾਇਲ ਕਬੱਡੀ ਲੜਕੀਆਂ ਦੀ ਟੀਮਾਂ ਵਿੱਚੋਂ ਅਦਰਸ਼ ਸ.ਸ.ਸ ਈਨਾ ਖੇੜਾ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਈਨਾ ਖੇੜਾ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਭੰਗਚੜ੍ਹੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ—21 ਨ.ਸ ਕਬੱਡੀ ਲੜਕੀਆਂ ਵਿੱਚ ਸ.ਸ.ਸ.ਸ ਈਨਾ ਖੇੜਾਂ ਦੀ ਟੀਮ ਨੇ ਪਹਿਲਾ ਸਥਾਨ, ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੀ ਟੀਮ ਨੇ ਦੂਜਾ ਸਥਾਨ ਅਤੇ ਸ.ਸ.ਸ.ਸ ਆਲਮਵਾਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ—17 ਕਬੱਡੀ ਸਰਕਲ ਸਟਾਇਲ ਲੜਕੇ ਵਿੱਚ ਪਿੰਡ ਬੁਰਜ ਸੰਧਵਾਂ ਦੀ ਟੀਮ ਜੇਤੂ ਰਹੀ। ਸ.ਸ.ਸ.ਸ ਬੋਦੀਵਾਲਾ ਨੇ ਦੂਜਾ ਸਥਾਨ ਅਤੇ ਪਿੰਡ ਝੋਰੜ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਂਡਬਾਲ ਕੋਚ, ਰਮਨਦੀਪ ਕੌਰ, ਬਾਕਸਿੰਗ ਕੋਚ, ਗੁਰਸੇਵਕ ਸਿੰਘ, ਕਬੱਡੀ ਕੋਚ, ਨੀਰਜ਼ ਸ਼ਰਮਾਂ, ਕੁਸ਼ਤੀ ਕੋਚ, ਬਲਜੀਤ ਕੌਰ ਹਾਕੀ ਕੋਚ, ਨਵਰੂਪ ਕੌਰ ਹੈਂਡਬਾਲ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਵਿਕਰਮਜੀਤ ਸਿੰਘ ਅਥਲੈਟਿਕਸ ਕੋਚ, ਸਿਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ,  ਪਿੰਡ ਪੰਚਾਇਤ ਮੈਂਬਰ  ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਰਹੇ।

Leave a Reply

Your email address will not be published. Required fields are marked *