Wednesday, March 18
Shadow

“ਫਰਾਈ ਡੇਅ, ਡਰਾਈ ਡੇਅ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਫਾਜਿਲਕਾ ਦੇ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ

ਫਾਜਿਲਕਾ 24 ਮਈ

ਡਾ ਚੰਦਰ ਸ਼ੇਖਰ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਦਿਰਦੇਸ਼ਾਂ ਅਨੁਸਾਰ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਅੱਜ ਸ਼ੁੱਕਰਵਾਰ ਨੂੰ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਡੱਬਵਾਲਾ ਕਲਾਂ, ਖੂਈਖੇੜਾ, ਸੀਤੋਗੁੰਨੋ, ਜੰਡਵਾਲਾ ਭੀਮੇਸ਼ਾਹ ਦੇ ਪਿੰਡ ਵਿਚ ਸਿਹਤ ਕਰਮਚਾਰੀਆਂ ਵਲੋ ਮੱਛਰ ਦੀ ਪੈਦਾਇਸ਼ ਨੂੰ ਰੋਕਣ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਇਸ ਮੁਹਿੰਮ ਤਹਿਤ  ਸਿਹਤ ਵਿਭਾਗ ਦੀਆਂ ਟੀਮਾਂ ਨੇ ਹਫ਼ਤੇ ਤੋਂ ਜ਼ਿਆਦਾ ਪਾਣੀ ਖੜਣ ਵਾਲੇ ਸਰੋਤਾਂ ਦੀ ਜਾਂਚ ਕੀਤੀ ਗਈ ਅਤੇ ਪਾਣੀ ਖੜਨ ਵਾਲੇ ਸਰੋਤਾਂ ਤੇ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ। ਹਰ ਸ਼ੁੱਕਰਵਾਰ ਨੂੰ  “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜਿਪਤੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਕਬਾੜ ਵਿਚ ਪਏ ਟਾਇਰ, ਟੁੱਟੇ ਘੜੇ, ਗਮਲੇ ਜਾਂ ਹੋਰ ਪਾਣੀ ਖੜ੍ਹਣ ਵਾਲੇ ਸੋਮਿਆਂ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ

 ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *