Tuesday, March 10
Shadow

ਉਰਦੂ ਭਾਸ਼ਾ ਦੀ ਸਿਖਲਾਈ 1 ਜਲਾਈ ਤੋਂ

ਬਠਿੰਡਾ, 18 ਜੂਨ : ਜ਼ਿਲ੍ਹਾ ਭਾਸ਼ਾ ਅਫ਼ਸਰ ਸ ਕਿਰਪਾਲ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜ਼ਿਲ੍ਹਾ ਸਦਰ ਮੁਕਾਮ ਤੇ ਉਰਦੂ ਭਾਸ਼ਾ ਦੀ ਸਿਖਲਾਈ ਦਿੱਤੀ ਜਾਂਦੀ ਹੈ। ਇਹ ਕੋਰਸ ਛੇ ਮਹੀਨੇ ਦਾ ਹੁੰਦਾ ਹੈ।

ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਇਹ ਸੈਸ਼ਨ ਜੁਲਾਈ ਤੋਂ ਦਸੰਬਰ 2024 ਤੱਕ ਚੱਲੇਗਾ ਜਿਸ ਦੀ ਫੀਸ 500 ਰੁਪਏ ਹੈ। ਇਹ ਸ਼੍ਰੇਣੀ ਮਿਤੀ 01.07.2024 ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਕਲਾਸ ਦਾ ਸਮਾਂ ਸ਼ਾਮ 05:15 ਤੋਂ 06:15 ਵਜੇ ਤੱਕ ਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀ ਉਰਦੂ ਸਿੱਖਣ ਦੇ ਚਾਹਵਾਨ ਹੋਣ, ਉਹ ਮਿਤੀ 05.07.2024 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਕਮਰਾ ਨੰਬਰ 227-ਈ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਹਿਲੀ ਮੰਜ਼ਿਲ ਬਠਿੰਡਾ ਵਿਖੇ ਆਪਣਾ ਨਾਮ ਦਰਜ ਕਰਵਾ ਕੇ ਦਾਖ਼ਲਾ ਲੈ ਸਕਦੇ ਹਨ।

Leave a Reply

Your email address will not be published. Required fields are marked *