Shadow

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 9 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਮਈ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ 8 ਸਰਕਾਰੀ ਕਰਮਚਾਰੀਆ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਅੱਗੇ ਕਿਹਾ ਕਿ 14 ਮੁਲਜ਼ਮਾਂ, ਜਿਨ੍ਹਾਂ ਵਿੱਚ 8 ਸਰਕਾਰੀ ਕਰਮਚਾਰੀ ਵੀ ਸ਼ਾਮਿਲ ਹਨ, ਵਿਰੁੱਧ 4 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਦੋ ਰਿਸ਼ਵਤਖੋਰੀ ਦੇ ਮਾਮਲਿਆਂ ਦਾ ਫੈਸਲਾ ਸੁਣਾਇਆ ਹੈ , ਜਿਸ ਵਿੱਚ ਅੱਠ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਤਿੰਨ ਸਾਲ ਤੋਂ ਪੰਜ ਸਾਲ ਦੀ ਕੈਦ ਸਮੇਤ 10,000 ਰੁਪਏ ਤੋਂ 28,000  ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Leave a Reply

Your email address will not be published. Required fields are marked *