ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 23 ਅਗਸਤ:

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਜੇਲ੍ਹ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਹਨਾ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸਕੱਤਰ ਸਾਹਿਬ ਵੱਲੋ ਕੀਤੀ ਜਾਵੇਗੀ।

ਇਸ ਮੌਕੇ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿੱਚ ਰਜਿਸਟਰ ਲਗਾਏ ਗਏ ਸਨ, ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿੰਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *