ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਆਸ਼ਰਮ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 11 ਜੂਨ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਕਾਰਗੁਜ਼ਾਰੀ ਹੇਠ ਅੱਜ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ.-ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਮਿਸ. ਰੀਤੂ ਗਰਗ ਪਤਨੀ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਜਿਸ ਦੌਰਾਨ ਉੱਥੇ ਰਹਿ ਰਹੇ ਬਜੁਰਗਾਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ।

 ਇਸ ਮੌਕੇ ਸਕੱਤਰ, ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋਂ ਬਜ਼ੁਰਗਾਂ ਦੇ ਹੱਕਾਂ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਬਜ਼ੁਰਗਾਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ’ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *