Tuesday, March 17
Shadow

ਫਾਜ਼ਿਲਕਾ 80 ਦੀ ਟੀਮ ਸਵੀਪ ਦੁਆਰਾ ਫਾਜ਼ਿਲਕਾ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਫਾਜ਼ਿਲਕਾ, 25 ਮਈ

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-080 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਣ ਭੰਡਾਰੀ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਫਾਜ਼ਿਲਕਾ 80 ਤੋਂ ਸਵੀਪ ਟੀਮ ਇੰਚਾਰਜ ਸਤਿੰਦਰ ਬਤਰਾ ਵਲੋਂ ਆਪਣੀ ਟੀਮ ਗੁਰਦੇਵ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦੇ ਸਹਿਯੋਗ ਨਾਲ਼ ਫਾਜ਼ਿਲਕਾ ਸ਼ਹਿਰ ਵਿਚ ਫਿਰਨੀ ਰੋਡ, ਆਲਮਸ਼ਾਹ ਰੋਡ, ਮੁਹੰਮਦਪੀਰਾ ਰੋਡ ਅਤੇ ਜੋਰਾ ਸਿੰਘ ਮਾਨ ਨਗਰ ਵਿੱਚ  ਵੱਖ ਵੱਖ ਥਾਵਾਂ ਤੇ ਜਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਅਭਿਆਨ ਚਲਾਇਆ ਗਿਆ

ਆਮ ਲੋਕਾਂ ਨੂੰ ਲੋਕਤੰਤਰ ਵਿੱਚ ਪੂਰਨ ਵਿਸ਼ਵਾਸ ਰੱਖਣ, ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਬਰਕਰਾਰ ਰੱਖਦੇ ਹੋਏ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਣ ਦੀ ਸਹੁੰ ਵੀ ਚੁਕਾਈ। ਲੋਕਾਂ ਨੂੰ ਵੋਟ ਉਤਸਵ ਵਿੱਚ ਭਾਗੀਦਾਰੀ ਲੈਣ ਦੀ ਵੱਧ ਤੋਂ ਵੱਧ ਅਪੀਲ ਕੀਤੀ ਗਈ।

Leave a Reply

Your email address will not be published. Required fields are marked *