Friday, March 13
Shadow

ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ

ਅੰਮ੍ਰਿਤਸਰ 20 ਮਈ 2024–

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਕਮਿਸ਼ਨਰ,ਨਗਰ ਨਿਗਮ ਸ਼੍ਰੀ ਸੁਰਿੰਦਰ ਸਿੰਘ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਦੱਖਣੀ ਵਿਧਾਨਸਭਾ ਹਲਕੇ ਦੇ ਸਕੂਲ ਆਫ਼ ਐਮੀਨੈਂਸਸੁਲਤਾਨਵਿੰਡ ਰੋਡ ਵਿਖੇ  ਮਹਿੰਦੀ ਮੁਕਾਬਲੇ ਕਰਵਾਏ ਗਏ।ਸਕੂਲ ਵਲੋਂ ਕਰਵਾਏ ਗਏ ਇਹਨਾਂ ਮੁਕਾਬਲਿਆਂ ਦਾ ਮੁੱਖ ਮਕੱਸਦ ਵਿਦਿਆਰਥੀਆਂ ਰਾਹੀਂ ਵੋਟ ਸੁਨੇਹਾ ਸਮਾਜ ਦੇ ਅਲੱਗ-ਅਲੱਗ ਵਰਗਾਂ ਤੱਕ ਪਹੁੰਚਾਣਾ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੱਖਣੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਮੈਡਮ ਮੋਨੀਕਾ ਨੇ ਦੱਸਿਆ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਨੂੰ ਚੋਣ ਸਰਗਰਮੀਆਂ ਦਾ ਹਿੱਸਾ ਬਣਾ ਕੇ ਭਵਿੱਖ ਦੇ ਵੋਟਰਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਸਕੂਲ ਵਿੱਚ ਕਰਵਾਏ ਗਏ  ਮਹਿੰਦੀ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦਾ ਭਰਪੂਰ ਜੋਸ਼ ਦੇਖਣ ਨੂੰ ਮਿਲਿਆ ਅਤੇ ਉਹਨਾਂ ਵਲੋਂ ਆਪਣੀ ਕਲਾ ਦਾ ਭਰਪੂਰ ਪ੍ਰਦਰਸ਼ਨ ਕੀਤਾ ਗਿਆ।ਉਹਨਾਂ ਕਿਹਾ ਕਿ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਆਪਣੇ ਘਰ ਦੇ ਸਾਰੇ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ।

Leave a Reply

Your email address will not be published. Required fields are marked *