ਵਧੀਕ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਜਾਗਰੂਕਤਾ ਗੀਤ ” 1 ਜੂਨ ਦਾ ਦਿਨ ” ਰਿਲੀਜ਼

ਮੋਗਾ, 29 ਮਈ (000) – ਅਗਾਮੀ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੋਸ਼ਿਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ, ਮੋਗਾ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਇਕ ਗੀਤ ” 1 ਜੂਨ ਦਾ ਦਿਨ” ਤਿਆਰ ਕੀਤਾ ਹੈ। ਇਸ ਗੀਤ ਨੂੰ ਅੱਜ ਵਧੀਕ ਮੁੱਖ ਚੋਣ ਅਧਿਕਾਰੀ ਪੰਜਾਬ, ਸ੍ਰੀ ਹਰੀਸ਼ ਨਈਅਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੱਲੋਂ ਰਿਲੀਜ਼ ਕੀਤਾ ਗਿਆ।
ਇਸ ਮੌਕੇ ਸ਼੍ਰੀਮਤੀ ਹਰਕੀਰਤ ਕੌਰ ਚਾਨੇ ਵਧੀਕ ਡਿਪਟੀ ਕਮਿਸ਼ਨਰ (ਜ ), ਸ਼੍ਰੀਮਤੀ ਸ਼ੁਭੀ ਆਂਗਰਾ ਸਹਾਇਕ ਕਮਿਸ਼ਨਰ (ਜ) ਕਮ ਨੋਡਲ ਅਫ਼ਸਰ ਸਵੀਪ ਪ੍ਰੋਗਰਾਮ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਤਹਿਸੀਲਦਾਰ ਚੋਣ ਸ੍ਰ ਬਰਜਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਗੀਤ ਨੂੰ ਮੋਗਾ ਦੇ ਉਤਸ਼ਾਹੀ ਨੌਜਵਾਨ ਹਰਸ਼ ਸ਼ਰਮਾ ਨੇ ਗਾਇਆ ਅਤੇ ਅਗਾਂਹਵਧੂ ਅਧਿਆਪਕ ਸ਼੍ਰੀ ਹਰਸ਼ ਗੋਇਲ ਨੇ ਲਿਖਿਆ ਹੈ। ਜ਼ਿਲ੍ਹਾ ਮੋਗਾ ਵਿੱਚ ਵੋਟ ਫ਼ੀਸਦ ਵਧਾਉਣ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਬਹੁਤ ਯਤਨ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਹਰ ਵੋਟਰ ਹਿੱਸਾ ਲਵੇ। ਇਹਨਾਂ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਬਿਨਾ ਕਿਸੇ ਡਰ, ਭੈਅ, ਲਾਲਚ ਤੋਂ ਇਸਤੇਮਾਲ ਕਰਨ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਅਗਾਮੀ ਚੋਣਾਂ ਨੂੰ ਪਾਰਦਰਸ਼ਤਾ ਅਤੇ ਦ੍ਰਿੜਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਇਸ ਮੌਕੇ ਹਾਜ਼ਰ ਸ਼੍ਰੀਮਤੀ ਸ਼੍ਰੀਮਤੀ ਸ਼ੁਭੀ ਆਂਗਰਾ ਸਹਾਇਕ ਕਮਿਸ਼ਨਰ (ਜ) ਕਮ ਨੋਡਲ ਅਫ਼ਸਰ ਸਵੀਪ ਪ੍ਰੋਗਰਾਮ ਨੇ ਦੱਸਿਆ ਕਿ ਇਸ ਗੀਤ ਨੂੰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰ ਕੁਲਵੰਤ ਸਿੰਘ ਦੀ ਪ੍ਰੇਰਨਾ ਨਾਲ ਤਿਆਰ ਕਰਵਾਇਆ ਗਿਆ ਹੈ।

Leave a Reply

Your email address will not be published. Required fields are marked *