ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਆਧੁਨਿਕ ਮਸ਼ੀਨਰੀ ਦੀ ਮੱਦਦ ਨਾਲ ਕਿਸਾਨਾਂ ਨੂੰ ਪਰਾਲੀ ਜ਼ਮੀਨ ਵਿੱਚ ਹੀ ਰਲਾਉਣ ਲਈ ਕੀਤਾ ਗਿਆ ਜਾਗਰੂਕ

ਫਾਜ਼ਿਲਕਾ, 26 ਅਕਤੂਬਰ

        ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਣਾਈਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਐਮ.ਬੀ.ਪਲੋਅ, ਸੁਪਰ ਸੀਡਰ ਆਦਿ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁਲਿਸ ਵਿਭਾਗ ਨਾਲ ਰਲ ਕੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

          ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਵਾਲੀਆਂ ਟੀਮਾਂ ਵੱਲੋਂ ਪਿੰਡ ਆਲਮਗੜ, ਚੱਕ ਲੱਖੋਵਾਲੀ, ਬੱਲੂਆਣਾ, ਅਭੁੰਨ, ਜੋੜਕੀ ਕੰਕਰਵਾਲੀ, ਥੇਹ ਕਲੰਦਰ, ਸ਼ਾਮਾ ਖਾਨਕਾ, ਜੋੜਕੀ ਅੰਧੇਵਾਲੀ, ਚੱਕ ਬੰਨਵਾਲਾ, ਆਹਲ ਬੋਦਲਾ, ਚੱਕ ਸੋਤਰੀਆਂ, ਰਾਮਗੜ੍ਹ, ਪ੍ਰਭਾਤ ਸਿੰਘ ਵਾਲਾ ਉਤਾੜ, ਲਾਲੋਵਾਲੀ, ਘੱਲੂ, ਚੱਕ ਬਲੋਚਾਂ, ਬੇਗਾਂ ਵਾਲੀ, ਜੰਡ ਵਾਲਾ ਖਰਤਾ, ਚੁਵਾੜਿਆ ਵਾਲੀ, ਚੱਕ ਗੁਲਾਮ ਰਸੂਲ ਵਾਲਾ, ਖੁੜੰਜ, ਬਾਹਵਵਾਲ ਬਾਸੀ, ਤਾਰੇ ਵਾਲਾ, ਮਹਿਰਾਣਾ, ਚੱਕ ਲਮੋਚੜ, ਚੱਕ ਪੰਜ ਕੋਹੀ, ਰੋੜਾਂਵਾਲੀ, ਚੱਕ ਅਰਾਈਆਂ ਵਾਲਾ, ਟਾਹਲੀ ਵਾਲਾ ਬੋਦਲਾ, ਚੱਕ ਸੁੱਕੜ, ਚੱਕ ਸੁਖੇਰਾ, ਖੁੱਬਣ, ਆਜ਼ਮ ਵਾਲਾ, ਕਰਨੀਖੇੜਾ, ਚੱਕ ਭਾਵੜਾ, ਕੇਰਾਖੇੜਾ, ਚੱਕ ਦੁਮਾਲ, ਫਰਵਾਨ ਵਾਲਾ ਆਦਿ ਪਿੰਡਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਗਿਆ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਆਧੁਨਿਕ ਮਸ਼ੀਨਰੀ ਦਾ ਉਪਯੋਗ ਕਰਦੇ ਹੋਏ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਰਲਾਇਆ ਜਾਵੇ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹੇਗੀ। ਉਨ੍ਹਾਂ ਦੱਸਿਆ ਕਿ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਜ਼ਮੀਨ ਵਿੱਚ ਰਲਾਉਣ ਨਾਲ ਕੀਟਨਾਸ਼ਕਾਂ ਤੋਂ ਵੀ ਨਜ਼ਾਤ ਮਿਲਦੀ ਹੈ ਅਤੇ ਯੂਰੀਆਂ ਖਾਦ ਦੀ ਖ਼ਪਤ ਵਿੱਚ ਘੱਟ ਹੁੰਦੀ ਹੈ।

Leave a Reply

Your email address will not be published. Required fields are marked *