Monday, March 16
Shadow

ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ

ਅਬੋਹਰ 24 ਅਪ੍ਰੈਲ
ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ  ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਅੰਮ੍ਰਿਤ ਮਾਡਲ ਸੀਨੀ.ਸੈ. ਸਕੂਲ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ।
ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਅਬੋਹਰ 81 ਤੋਂ ਸਵੀਪ ਟੀਮ ਵਲੋਂ ਜਿਹਨਾਂ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੁਕ ਕੀਤਾ ਗਿਆ। ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਸ਼੍ਰੀ ਅਜੈ ਛਾਬੜਾ,ਬੀ ਪੀ ਉ ਸ਼੍ਰੀ ਭਾਲਾ ਰਾਮ,ਸ਼੍ਰੀ ਕਰਨ ਕੁਮਾਰ,ਸ਼੍ਰੀ ਰਾਕੇਸ਼ ਕੁਮਾਰ ਗਿਰਧਰ,ਸ਼੍ਰੀ ਦੀਪਕ ਕੰਬੋਜ ਅਤੇ ਹੋਰ ਸਟਾਫ ਵੀ ਮੌਜੂਦ ਸੀ।

Leave a Reply

Your email address will not be published. Required fields are marked *